ਸ਼ਹੀਦੀ ਪੰਦਰਵਾੜੇ ਅਧੀਨ ਸ਼ਹੀਦੀ ਜੋੜ ਮੇਲ ਦਾ ਦੂਜਾ ਪੜਾਅ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਦੀਵਾਨ ਹਾਲ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ ਗੁਰੂ ਗੁਰੂਗੜ੍ਹ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਕੱਢੇ ਵਿਸ਼ਾਲ ਨਗਰ ਕੀਰਤਨ ਨਾਲ ਸ਼ੁੂਆਤ ਹੋਈ। ਇਸ ਵਿਸ਼ਾਲ ਨਗਰ ਕੀਰਤਨ ਦਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼ਾਮ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ। ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਸਵੇਰ ਤੋਂ ਹੀ ਦੂਰ-ਦੁਰਾਡੇ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋ ਰਹੀਆਂ ਸਨ।
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਤੇ ਰਾਗੀ, ਢਾਡੀ ਜਥਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ਵਿਛੋੜੇ ਦੀ ਦਾਸਤਾਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਘੁੰਗਰਾਲੀ ਸਿੱਖਾਂ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲ ਦਾ ਪਹਿਲਾ ਦਿਨ ਸ਼ੁਰੂ ਹੋ ਗਿਆ ਹੈ। ਸੰਗਤਾਂ ਲਈ ਰਹਿਣ ਤੇ ਲੰਗਰ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ। ਇਸ ਤੋਂ ਇਲਵਾਂ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਵੀ ਲੰਗਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਦੀਵਾਰ ਹਾਲ ਵਿਚ ਸਜਾਈ ਧਾਰਮਿਕ ਸਟੇਜ ਤੋਂ 18 ਦਸੰਬਰ ਨੂੰ ਪੰਥਕ ਸ਼ਖਸੀਅਤਾਂ ਸੰਗਤਾਂ ਦੇ ਸਨਮੁੱਖ ਹੋਣਗੀਆ।
ਇਸ ਮੌਕੇ ਗੁਰਦੁਆਰਾ ਇੰਸਪੈਕਟਰ ਚੇਤਨ ਸਿੰਘ, ਲੇਖਾਕਾਰ ਹਰਗੁਰਵਿੰਦਰ ਸਿੰਘ, ਰਿਕਾਰਡਕੀਪਰ ਬੇਅੰਤ ਕੌਰ, ਪਰਮਿੰਦਰ ਸਿੰਘ, ਖਜ਼ਾਨਚੀ ਗੁਰਮੀਤ ਸਿੰਘ, ਨਿਰਮਲ ਕੌਰ, ਕਥਾਵਾਚਕ ਪਵਿੱਤਰ ਸਿੰਘ, ਪਰਮਜੀਤ ਸਿੰਘ ਪੰਮੀ, ਹਰਮਿੰਦਰ ਸਿੰਘ ਕਾਲਾ, ਜਥੇਦਾਰ ਲੰਗਰ ਪ੍ਰੇਮ ਸਿੰਘ, ਸਟੇਰਕੀਪਰ ਬਲਜੀਤ ਸਿੰਘ, ਇਲੈਕਟ੍ਰੀਸ਼ਨ ਸਤਨਾਮ ਸਿੰਘ, ਲਖਵੀਰ ਸਿੰਘ, ਰਣਬੀਰ ਸਿੰਘ ਅਵਾਨਕੋਟ, ਬਲਜਿੰਦਰ ਕੌਰ ਆਦਿ ਹਾਜ਼ਰ ਸਨ।
ਇਸ ਮੌਕੇ ਐੱਸਜੀਪੀਸੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਨੇ ਕਿਹਾ ਕਿ ਸਾਡੇ ਲਈ ਇਹ ਪੰਦਰਵਾੜੇ ਦੇ ਦਿਨ ਬੜੇ ਹੀ ਵਿਰਾਗਮਈ ਹਨ ਕਿਉਂਕਿ ਜਦੋਂ ਅਸੀ ਇਤਿਹਾਸਕਾਰਾਂ ਕੋਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਬਾਰੇ ਸੁਣਦੇ ਜਾਂ ਪੜ੍ਹਦੇ ਹਾਂ ਤਾਂ ਅੱਖਾਂ ਵਿਚ ਆਪ-ਮੁਹਾਰੇ ਹੰਝੂ ਵਹਿਣ ਲੱਗ ਜਾਂਦੇ ਹਨ। ਜਥੇਦਾਰ ਲੱਖੇਵਾਲ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਬੜਾ ਲਾਸਾਨੀ ਭਰਿਆ ਹੈ ਕਿਉਂਕਿ ਸੰਸਾਰ ਵਿਚ ਅਜਿਹੀ ਕੁਰਬਾਨੀ ਕਿਤੇ ਵੀ ਨਹੀਂ ਮਿਲਦੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਰਾਗਮਈ ਦਿਨਾਂ ਵਿਚ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਆਪਣਾ ਜੀਵਨ ਸਫ਼ਲ ਕਰਨ।
The Second Phase Of The Martyrdom Fortnight Begins With Nagar Kirtan
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)