ਬੱਬੂ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਹਨ। ਉਹ ਲਗਭਗ ਤਿੰਨ ਦਹਾਕਿਆਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਮਾਨ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਬੱਬੂ ਮਾਨ ਆਪਣੇ ਗਾਣਿਆਂ ਤੋਂ ਇਲਾਵਾ ਆਪਣੀ ਪਰਸਨਲ ਲਾਈਫ ਕਰਕੇ ਵੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਦੱਸ ਦਈਏ ਕਿ ਬੱਬੂ ਮਾਨ ਨੇ ਜਦੋਂ ਆਪਣਾ ਗਾਣਾ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ, ਤਾਂ ਉਨ੍ਹਾਂ ਨੂੰ ਨਫਰਤ ਕਰਨ ਵਾਲਿਆਂ ਦੇ ਬੁਰੇ ਕਮੈਂਟਸ ਦਾ ਸਾਹਮਣਾ ਕਰਨਾ ਪਿਆ, ਪਰ ਗਾਇਕ ਨੇ ਇਨ੍ਹਾਂ ਕਮੈਂਟਸ ਨੂੰ ਡਿਲੀਟ ਕਰ ਦਿੱਤਾ।

ਕਾਬਿਲੇਗ਼ੌਰ ਹੈ ਕਿ ਬੱਬੂ ਮਾਨ ਪਿਛਲੇ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਚ ਐਕਟਿਵ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਬੱਬੂ ਮਾਨ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੇ ਰਿਿਹੰਦੇ ਹਨ।