ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਸ਼ੋਹ ਪ੍ਰਰਾਪਤ ਇਤਿਹਾਸਿਕ ਪਿੰਡ ਲਹਿਲਕਲਾਂ ਵਿਖੇ ਹਰੇਕ ਸਾਲ ਦੀ ਤਰਾਂ੍ਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪੂਰੇ ਜਾਹੋ ਜਲਾਲ ਨਾਲ ਸਜਾਏ ਗਏ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਸਮੇਂ ਗੁਰੂ ਗੰ੍ਥ ਸਾਹਿਬ ਜੀ ਦੇ ਸੁਸ਼ੋਭਤ ਵਾਲੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ। ਉੱਤੇ ਹੀ ਰਾਗੀ ਸਿੰਘਾਂ ਵੱਲੋਂ ਰਸ ਭਿੰਨਾ ਕੀਰਤਨ ਵੀ ਕੀਤਾ ਗਿਆ। ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗਿਆਨੀ ਸਿੰਘ, ਸਾਬਕਾ ਸਰਪੰਚ ਸਤਿਗੁਰ ਸਿੰਘ, ਪਿੰਡ ਲੇਹਲ ਕਲਾਂ ਦੇ ਸਰਪੰਚ ਜਸਵਿੰਦਰ ਸਿੰਘ ਰਿੰਪੀ, ਗੁਰੂ ਤੇਗ ਬਹਾਦਰ ਨਗਰ ਲੇਹਲ ਕਲਾਂ ਦੇ ਸਰਪੰਚ ਬਲਜੀਤ ਸਿੰਘ ਸਰਾਓ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਗੁਰੂ ਘਰ ਲੇਹਲ ਕਲਾਂ ਤੋਂ ਚੱਲੇ ਇਸ ਨਗਰ ਕੀਰਤਨ ਦਾ ਪਿੰਡ ਲੇਹਲ ਕਲਾਂ ਦੇ ਬੱਸ ਅੱਡਾ, ਪ੍ਰਵਾਣਾ ਦਰਵਾਜ਼ਾ, ਸੁਰਸਤੀ ਗਿਰ ਮੰਦਰ, ਆਸਰਾ ਪੱਤੀ, ਬਾਬਾ ਅੜਕਦੇਵ ਗੁਰੂ ਘਰ ਸਮੇਤ ਹੋਰ ਵੀ ਵੱਖ ਵੱਖ ਪੜਾਵਾਂ ਤੇ ਪਿੰਡ ਵਾਸੀਆਂ ਵੱਲੋਂ ਜਿੱਥੇ ਜ਼ੋਰਦਾਰ ਸਵਾਗਤ ਕੀਤਾ ਗਿਆ ਉੱਥੇ ਹੀ ਚਾਹ ਪਕੌੜੇ ਆਦਿ ਦੇ ਲੰਗਰ ਵੀ ਸਜਾਏ ਗਏ। ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸੁਖਬੀਰ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਇਸ ਨਗਰ ਕੀਰਤਨ ਵਿੱਚ ਪਿੰਡ ਨਿਵਾਸੀਆਂ ਤੋਂ ਇਲਾਵਾ ਗੁਰੂ ਨਾਨਕ ਅਕੈਡਮੀ ਲੇਹਲ ਕਲਾਂ ਦੇ ਬੱਚਿਆਂ ਨੇ ਜਿੱਥੇ ਸ਼ਮੂਲੀਅਤ ਕੀਤੀ ਉੱਥੇ ਹੀ ਇਸ ਅਕੈਡਮੀ ਦੀ ਗੱਤਕਾ ਟੀਮ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ ਗਏ।