ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਬੈਠਕ ਅੱਜ ਇੱਥੇ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਲੈਬਾਰਟਰੀਆਂ, ਖੇਡ ਦੇ ਮੈਦਾਨ ,ਪਖਾਨੇ, ਮੁਫ਼ਤ ਵਰਦੀਆਂ, ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਦਿਵਿਆਂਗ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਵਾਂ, ਸਕੂਲਾਂ ਤੋਂ ਵਿਰਵੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਦਾਖਲਾ ਕਰਵਾਉਣ ਸਬੰਧੀ ,ਸਮੱਗਰਾ ਸਿੱਖਿਆ ਅਭਿਆਨ ਦਾ ਸਲਾਨਾ ਪਲਾਨ ਤਿਆਰ ਕਰਨ ਸਬੰਧੀ, ਸਕੂਲ ਆਫ ਐਮੀਨੈਂਸ ਅਤੇ ਪ੍ਰਧਾਨ ਮੰਤਰੀ ਪੋਸਣ ਸਕੀਮ ਆਦਿ ਸਬੰਧੀ ਵਿਚਾਰ ਕੀਤੇ ਗਏ ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਹੈ, ਜਿਸ ਲਈ ਸਾਲ 2024-25 ਅਤੇ 2025-26 ਲਈ ਸਾਲ 2022-23 ਨੂੰ ਅਧਾਰ ਮੰਨਦੇ ਹੋਏ ਬੁਨਿਆਦੀ ਢਾਂਚੇ ਵਿੱਚਲੇ ਖੱਪੇ ਨੂੰ ਪੂਰਨ ਲਈ ਤਜਵੀਜਾਂ ਸਾਰੇ ਸਕੂਲਾਂ ਦਾ ਨਿਰੀਖਣ ਕਰਕੇ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਲਈ ਲੋੜੀਂਦੇ ਸਾਰੇ ਬੁਨਿਆਦੀ ਢਾਂਚੇ ਦੀ ਲੋੜ ਬਾਰੇ ਤਜਵੀਜਾਂ ਤਿਆਰ ਕੀਤੀਆਂ ਜਾਣ । ਉਨ੍ਹਾਂ ਹੋਰ ਕਿਹਾ ਕਿ ਦਿਵਿਆਂਗ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਨਾਲ ਜੋੜ੍ਹਨ ਦਾ ਉਪਰਾਲਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਹੂਲਤਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ ।
ਉਨ੍ਹਾਂ ਦੱਸਿਆ ਕਿ 30 ਨਵੰਬਰ ਤੱਕ ਜਿਲ੍ਹੇ ਵਿੱਚ 190 ਬਾਲ ਵਾਟਿਕਾਵਾਂ/ਪ੍ਰਾਇਮਰੀ ਸਕੂਲ,103 ਅਪਰ-ਪ੍ਰਾਇਮਰੀ ਸਕੂਲ ਕੁਲ 293 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 26 ਹਜਾਰ 995 ਸਿੱਖਿਆਰਥੀਆਂ ਨੂੰ ਪ੍ਰਧਾਨ ਮੰਤਰੀ ਪੋਸਣ ਸਕੀਮ (ਮਿਡ ਡੇ ਮਿਲ) ਅਧੀਨ ਦੁਪਹਿਰ ਦਾ ਖਾਣਾ ਸਰਵ ਕਰਨ ਤੇ ਕਰੀਬ 3 ਕਰੋੜ 75 ਲੱਖ 39 ਹਜਾਰ ਰੁਪਏ ਖਰਚ ਕੀਤੇ ਜਾ ਚੁੱਕੇ ਹਨ । ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਦਿੱਤੇ ਜਾ ਰਹੇ ਦੁਪਹਿਰ ਦੇ ਖਾਣੇ ਦੀ ਗੁਣਵੰਤਾ ਅਤੇ ਮਿਆਰ ਦੇ ਨਾਲ ਨਾਲ ਸਾਫ ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ । ਉਨ੍ਹਾਂ ਹੋਰ ਦੱਸਿਆ ਕਿ 2023-24 ਦੌਰਾਨ ਹੁਣ ਤੱਕ ਕਰੀਬ 22 ਹਜਾਰ 535 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆ ਜਾ ਚੁੱਕੀਆ ਹਨ ।
ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਗੀਵਾਲ ਵਿਖੇ ਕਸਤੂਰਬਾ ਬਾਈ ਗਾਂਧੀ ਬਾਲਿਕਾ ਵਿਦਿਆਲਿਆ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਕਬੀਲਿਆਂ, ਹੋਰ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਭਾਈਚਾਰਿਆਂ ਅਤੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਦੀਆਂ 200 ਲੜਕੀਆਂ ਨੂੰ ਰਿਹਾਇਸ਼ੀ ਸਕੂਲਾਂ ਵਿਖੇ ਵਿੱਦਿਅਕ ਸਹੂਲਤਾ ਪ੍ਰਦਾਨ ਕੀਤੀ ਜਾ ਰਹੀ ਹੈ । ਜਿਨ੍ਹਾਂ ਦੇ ਮੁਫ਼ਤ ਖਾਣ ਪੀਣ,ਰਹਿਣ ਸਹਿਣ,ਪੜਾਈ,ਟਿਊਸ਼ਨ, ਸਟਾਈਫਨ,ਮੈਡੀਕਲ ਸਹੂਲਤ, ਆਦਿ ਤੇ ਕਰੀਬ ਹੁਣ ਤੱਕ 35 ਲੱਖ 77 ਹਜਾਰ 478 ਰੁਪਏ ਖਰਚ ਕੀਤੇ ਜਾ ਚੁੱਕੇ ਹਨ । ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਪੜ੍ਹਦੇ 829 ਦਿਵਿਆਂਗ ਵਿਦਿਆਰਥੀਆਂ ਦੀ ਪ੍ਰਤਿਭਾਵਾਂ ਨੂੰ ਨਿਖਾਰਣ ਲਈ 10 ਰਿਸੋਰਸ ਰੂਮ ਅਤੇ 10 ਵੰਲਟੀਅਰਾਂ ਰਾਹੀਂ ਉਪਰਾਲੇ ਕੀਤੇ ਜਾ ਰਹੇ ਹਨ ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੇਟਰੀ) ਮੁਹੰਮਦ ਖਲੀਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀਮਤੀ ਜਸਵਿੰਦਰ ਕੌਰ,ਮੁਹੰਮਦ ਰਮਜਾਨ , ਸ੍ਰੀ ਲਖਵੀਰ ਸਿੰਘ,ਅਖ਼ਤਰ ਸਲੀਮ,ਕਰਨ ਕੁਮਾਰ,ਗੁਰਨੈਬ ਸਿੰਘ ਰਾਮਪੁਰਾ, ਜਤਿਨ ਮਹਿਤਾ ਤੋਂ ਇਲਾਵਾ ਹੋਰ ਗੈਰ ਸਰਕਾਰੀ ਮੈਂਬਰ ਹਾਜਰ ਸਨ ।
Organized A Meeting Of District Education Development Committee Under The Chairmanship Of Assistant Commissioner Malerkotla
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)