ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ 22 ਜਨਵਰੀ ਨੂੰ ਸ੍ਰੀ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਨਹੀਂ ਹੈ। ਗੱਲਬਾਤ ਦੌਰਾਨ ਜਥੇਦਾਰ ਨੇ ਆਪਣੇ ਰੁਝੇਵਿਆਂ ਦੇ ਚਲਦਿਆਂ ਸਮਾਗਮ ਵਿਚ ਸ਼ਾਮਿਲ ਨਾ ਹੋ ਪਾਉਣ ਦਾ ਸੰਕੇਤ ਦਿੱਤਾ ਹੈ। ਬਕੌਲ ਜਥੇਦਾਰ, ਰੁਝੇਵਿਆਂ ਤੇ ਅਹਿਮ ਪੰਥਕ ਸਰਗਰਮੀਆਂ ਕਾਰਨ ਸਮਾਗਮ ਵਿਚ ਪੁੱਜ ਪਾਉਣਾ ਮੁਸ਼ਕਲ ਹੈ। ਹਾਲਾਂਕਿ ਜਥੇਦਾਰ ਨੇ ਸ਼ਾਮਿਲ ਨਾ ਹੋਣ ਦਾ ਕਾਰਨ ਉਨ੍ਹਾਂ ਦੇ ਬਹੁਤ ਰੁਝੇ ਹੋਣਾ ਦੱਸਿਆ ਹੈ ਪਰ ਪੰਥਕ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਕਿਸੇ ਵਿਅਕਤੀ ਵਿਸ਼ੇਸ਼ ਵਿਸ਼ੇਸ਼ ਵੱਲੋਂ ਸੱਦਾ ਨਾ ਦਿੱਤਾ ਜਾਣਾ ਵੀ ਪ੍ਰਮੁੱਖ ਕਾਰਨ ਹੋ ਸਕਦਾ ਹੈ। ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇਵੀ ਸਮਾਗਮ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਬੇਹੱਦ ਘੱਟ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ 22 ਜਨਵਰੀ ਨੂੰ ਸ੍ਰੀ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਨਹੀਂ ਹੈ। ਗੱਲਬਾਤ ਦੌਰਾਨ ਜਥੇਦਾਰ ਨੇ ਆਪਣੇ ਰੁਝੇਵਿਆਂ ਦੇ ਚਲਦਿਆਂ ਸਮਾਗਮ ਵਿਚ ਸ਼ਾਮਿਲ ਨਾ ਹੋ ਪਾਉਣ ਦਾ ਸੰਕੇਤ ਦਿੱਤਾ ਹੈ। ਬਕੌਲ ਜਥੇਦਾਰ, ਰੁਝੇਵਿਆਂ ਤੇ ਅਹਿਮ ਪੰਥਕ ਸਰਗਰਮੀਆਂ ਕਾਰਨ ਸਮਾਗਮ ਵਿਚ ਪੁੱਜ ਪਾਉਣਾ ਮੁਸ਼ਕਲ ਹੈ। ਹਾਲਾਂਕਿ ਜਥੇਦਾਰ ਨੇ ਸ਼ਾਮਿਲ ਨਾ ਹੋਣ ਦਾ ਕਾਰਨ ਉਨ੍ਹਾਂ ਦੇ ਬਹੁਤ ਰੁਝੇ ਹੋਣਾ ਦੱਸਿਆ ਹੈ ਪਰ ਪੰਥਕ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਕਿਸੇ ਵਿਅਕਤੀ ਵਿਸ਼ੇਸ਼ ਵਿਸ਼ੇਸ਼ ਵੱਲੋਂ ਸੱਦਾ ਨਾ ਦਿੱਤਾ ਜਾਣਾ ਵੀ ਪ੍ਰਮੁੱਖ ਕਾਰਨ ਹੋ ਸਕਦਾ ਹੈ।
ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇਵੀ ਸਮਾਗਮ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਬੇਹੱਦ ਘੱਟ ਹੈ। ਪੰਥਕ ਸੂਤਰਾਂ ਅਨੁਸਾਰ ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਨਿਵਾਸ ਅਸਥਾਨ ’ਤੇ ਸੱਦਾ ਹਾਸਲ ਹੋ ਚੁੱਕਾ ਹੈ, ਉਹ ਪਹਿਲਾਂ ਹੀ ਸਮਾਗਮ ਨੂੰ ਸਿਆਸਤ ਤੋਂ ਪ੍ਰੇਰਤ ਹੋਣ ਦੀ ਗੱਲ ਕਹਿ ਚੁੱਕੇ ਹਨ। ਇਸੇ ਦਰਮਿਆਨ ਤਖ਼ਤਾਂ ਤੇ ਹੋਰ ਸਿੰਘ ਸਾਹਿਬਾਨ ਨੇ ਵੀ ਇਸ ਬਾਰੇ ਫਿਲਹਾਲ ਕੋਈ ਟਿੱਪਣੀ ਨਹੀਂ ਕੀਤੀ ਹੈ ਪਰ ਉਨ੍ਹਾਂ ਦੇ ਵੀ ਸਮਾਗਮ ਵਿਚ ਸ਼ਾਮਿਲ ਹੋਣ ਦੀ ਕੋਈ ਸੰਭਾਵਨਾ ਦਿਖਾਈ ਨਹੀਂ ਦੇ ਰਹੀ।
ਪੰਥਕ ਸੂਤਰਾਂ ਅਨੁਸਾਰ ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਨਿਵਾਸ ਅਸਥਾਨ ’ਤੇ ਸੱਦਾ ਹਾਸਲ ਹੋ ਚੁੱਕਾ ਹੈ, ਉਹ ਪਹਿਲਾਂ ਹੀ ਸਮਾਗਮ ਨੂੰ ਸਿਆਸਤ ਤੋਂ ਪ੍ਰੇਰਤ ਹੋਣ ਦੀ ਗੱਲ ਕਹਿ ਚੁੱਕੇ ਹਨ। ਇਸੇ ਦਰਮਿਆਨ ਤਖ਼ਤਾਂ ਤੇ ਹੋਰ ਸਿੰਘ ਸਾਹਿਬਾਨ ਨੇ ਵੀ ਇਸ ਬਾਰੇ ਫਿਲਹਾਲ ਕੋਈ ਟਿੱਪਣੀ ਨਹੀਂ ਕੀਤੀ ਹੈ ਪਰ ਉਨ੍ਹਾਂ ਦੇ ਵੀ ਸਮਾਗਮ ਵਿਚ ਸ਼ਾਮਿਲ ਹੋਣ ਦੀ ਕੋਈ ਸੰਭਾਵਨਾ ਦਿਖਾਈ ਨਹੀਂ ਦੇ ਰਹੀ।
The Jathedar Of The Akal Takht Indicated Not To Participate In The Ayodhya Event
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)