ਟਰੇਨ ਦੀ ਲਪੇਟ 'ਚ ਆਉਣ ਕਾਰਨ ਇਕ ਔਰਤ ਅਤੇ ਉਸ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਉਮਰ 40 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਜਦੋਂ ਕਿ ਬੱਚਾ 3 ਮਹੀਨਿਆਂ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਿੱਥੇ ਬੀਤੀ ਰਾਤ ਹਰ ਪਾਸੇ ਮੰਦਰਾਂ 'ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਮੰਦਰਾਂ 'ਚ ਦੀਪਮਾਲਾ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਭੀਮਨਗਰ ਨੇੜੇ ਉਕਤ ਔਰਤ ਅਤੇ ਉਸ ਦਾ ਬੱਚਾ ਇਸ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ।
ਟਰੇਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਬੱਚੇ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਇਨ੍ਹਾਂ ਦੋਹਾਂ ਨੂੰ ਬਚਾਉਣ ਗਿਆ ਇਖ ਵਿਅਕਤੀ ਵੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਤੋਂ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਮ੍ਰਿਤਕ ਔਰਤ ਅਤੇ ਬੱਚੇ ਦੀ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦੀ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Tragic Accident In Moga Mother And Innocent Child Died Due To Being Hit By A Train
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)