ਆਮ ਆਦਮੀ ਪਾਰਟੀ ਦੇ ਆਗੂ ਰਹੇ ਹਿੰਮਤ ਸਿੰਘ ਸ਼ੇਰਗਿੱਲ ਵੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਕੈਨੇਡਾ ਦੇ ਬਰੈਂਪਟਨ ਵਿੱਚ ਸੁਖਮਨ ਕੌਰ ਨਾਲ ਹੋਇਆ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਇਸ ਵਿਆਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਵੀ ਸ਼ਾਮਲ ਹੋਏ।
ਉਨ੍ਹਾਂ ਨੇ ਅਸ਼ੀਰਵਾਦ ਦੇਣ ਲਈ ਦੋਵਾਂ ਮੰਤਰੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰਿਆਂ ਦਾ ਧੰਨਵਾਦ ਵੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਆਹ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।ਦੱਸ ਦਈਏ ਕਿ 2022 ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਵਿੱਚ ਆਈ ਸੀ। ਸਰਕਾਰ ਵਿੱਚ ਕਈ ਮੰਤਰੀ ਤੇ ਵਿਧਾਇਕ ਨੌਜਵਾਨ ਸਨ ਜਿਨ੍ਹਾਂ ਦੇ ਵਿਆਹ ਵੀ ਨਹੀਂ ਹੋਏ ਸੀ। ਇਸ ਲਈ ਸਰਕਾਰ ਦੇ ਦੋ ਸਾਲ ਦੇ ਸਮੇਂ ਅੰਦਰ ਹੀ ਕਈ ਵਿਧਾਇਕਾਂ ਤੇ ਮੰਤਰੀਆਂ ਦੇ ਵਿਆਹ ਹੋਏ ਹਨ।
ਪਿਛਲੇ ਸਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਸੀ। ਉਨ੍ਹਾਂ ਦਾ ਵਿਆਹ ਨੰਗਲ ਨੇੜੇ ਵਿਭੋਰ ਸਾਹਿਬ ਗੁਰਦੁਆਰਾ ਵਿਖੇ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਉਨ੍ਹਾਂ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਵੀ ਜੁਲਾਈ 2022 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ।
ਇਸੇ ਤਰ੍ਹਾਂ ਪਿਛਲੇ ਸਾਲ ਹੀ ਸੰਸਦ ਮੈਂਬਰ ਰਾਘਵ ਚੱਢਾ ਨੇ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਵਿਆਹ ਕਰਵਾਇਆ ਸੀ। ਇਸ ਦੇ ਨਾਲ ਹੀ ਨਵੰਬਰ 2023 ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਯੂਪੀ ਦੀ ਡਾਕਟਰ ਗੁਰਵੀਨ ਕੌਰ ਨਾਲ ਹੋਇਆ ਹੈ।
ਦੱਸ ਦਈਏ ਕਿ ਹਿੰਮਤ ਸਿੰਘ ਸ਼ੇਰਗਿੱਲ ਮੂਲ ਰੂਪ ਵਿੱਚ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਉਹ ਸਿਆਸਤਦਾਨ ਦੇ ਨਾਲ ਹੀ ਵਕੀਲ ਵੀ ਹੈ। ਉਹ ਆਮ ਆਦਮੀ ਪਾਰਟੀ ਵਿੱਚ 2014 ਤੋਂ 2017 ਤੱਕ ਸਰਗਰਮ ਰਹੇ। ਉਨ੍ਹਾਂ ਨੇ 2014 ਵਿੱਚ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਪਣੀ ਪਹਿਲੀ ਚੋਣ ਲੜੀ ਸੀ, ਪਰ ਉਹ ਅਸਫਲ ਰਹੇ। ਉਨ੍ਹਾਂ ਨੂੰ 28.15 ਫੀਸਦੀ ਵੋਟਾਂ ਮਿਲੀਆਂ ਸੀ।
ਉਨ੍ਹਾਂ ਨੇ ਮਜੀਠਾ ਤੋਂ 2017 ਦੀ ਵਿਧਾਨ ਸਭਾ ਚੋਣ ਵੀ ਲੜੀ ਸੀ, ਪਰ ਉਦੋਂ ਵੀ ਉਹ ਅਸਫਲ ਰਹੇ ਸਨ। ਉਹ 2014 ਤੋਂ 2017 ਤੱਕ ਆਮ ਆਦਮੀ ਪਾਰਟੀ ਦੇ ਕਾਨੂੰਨੀ ਸੈੱਲ ਦੇ ਮੁਖੀ ਰਹੇ। ਉਨ੍ਹਾਂ ਨੇ 2017 ਵਿੱਚ ਰਾਜਨੀਤੀ ਤੋਂ ਪਾਸਾ ਵੱਟ ਲਿਆ ਤੇ ਉਦੋਂ ਤੋਂ ਕਾਨੂੰਨੀ ਪ੍ਰੈਕਟਿਸ ਕਰ ਰਹੇ ਹਨ। ਉਨ੍ਹਾਂ ਨੇ ਲਾਰੈਂਸ ਸਕੂਲ ਸਨਾਵਰ ਵਿੱਚ ਪੜ੍ਹਾਈ ਕੀਤੀ ਤੇ ਫਿਰ ਕਾਨੂੰਨ ਦੀ ਡਿਗਰੀ ਹਾਸਲ ਕਰਨ ਲਈ ਯੂਕੇ ਚਲੇ ਹਏ।
The Marriage Of Another Aam Aadmi Party Leader With Sukhman Kaur In Brampton
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)