ਪੰਜਾਬ ਸਰਕਾਰ ਸ਼ਰਾਬ ਤੋਂ 10 ਹਜ਼ਾਰ ਕਰੋੜ ਰੁਪਏ ਕਮਾਏਗੀ। ਇਸ ਲਈਭਗਵੰਤ ਮਾਨਸਰਕਾਰ ਨੇ ਆਬਕਾਰੀ ਨੀਤੀ ਵਿੱਚ ਕਈ ਬਦਲਾਅ ਕੀਤੇ ਹਨ। ਅਹਿਮ ਗੱਲ ਹੈ ਕਿ ਨਵੀਂ ਆਬਕਾਰੀ ਨੀਤੀ ਤਹਿਤ ਸ਼ਰਾਬ ਦੇ ਰੇਟ ਨਹੀਂ ਵਧਾਏ ਜਾਣਗੇ ਪਰ ਸਰਕਾਰ ਦਾ ਮਾਲੀਆ ਵਧੇਗਾ। ਨਵੀਂ ਨੀਤੀ ਅਨੁਸਾਰ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਵਿੱਚ ਕਟੌਤੀ ਹੋਵੇਗੀ ਜਦੋਂਕਿ ਦੇਸੀ ਸ਼ਰਾਬ ਦੇ ਭਾਅ ਵਿੱਚ ਕੋਈ ਵਾਧਾ ਨਹੀਂ ਹੋਵੇਗਾ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ। ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2024-25 ਵਿੱਚ ਆਬਕਾਰੀ ਤੋਂ 10 ਹਜ਼ਾਰ ਕਰੋੜ ਰੁਪਏ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਵਾਧੂ ਮਾਲੀਆ ਜੁਟਾਉਣ ਤੇ ਦੇਸੀ ਸ਼ਰਾਬ ਦੀ ਲੋੜੀਂਦੀ ਮਾਤਰਾ ਯਕੀਨੀ ਬਣਾਉਣ ਲਈ ਵਿੱਤੀ ਵਰ੍ਹੇ 2024-25 ਵਿੱਚ ਦੇਸੀ ਸ਼ਰਾਬ (ਪੀਐਮਐਲ) ਦੇ ਕੋਟੇ ਵਿੱਚ ਪਿਛਲੇ ਸਾਲ ਨਾਲੋਂ ਤਿੰਨ ਫੀਸਦੀ ਭਾਵ 8.286 ਕਰੋੜ ਪਰੂਫ ਲਿਟਰ ਦਾ ਵਾਧਾ ਕੀਤਾ ਗਿਆ ਹੈ ਤੇ ਸਾਲ 2024-25 ਵਿੱਚ ਦੇਸੀ ਸ਼ਰਾਬ ਦੇ ਭਾਅ ਨਹੀਂ ਵਧਾਏ ਜਾਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰੀ ਪੁਲਿਸ ਸੰਗਠਨਾਂ ਨੂੰ ਰਾਹਤ ਦਿੰਦੇ ਹੋਏ ਐਲ-1 ਦੀ ਲਾਇਸੈਂਸ ਫੀਸ ਪੰਜ ਲੱਖ ਰੁਪਏ ਤੋਂ ਘਟਾ ਕੇ 25000 ਰੁਪਏ ਕਰ ਦਿੱਤੀ ਗਈ ਹੈ। ਉਧਰ ਦਰਾਮਦ ਵਿਦੇਸ਼ੀ ਸ਼ਰਾਬ (ਆਈਐਫਐਲ) ਦੀਆਂ ਕੀਮਤਾਂ ਵੀ ਘਟਣਗੀਆਂ। ਇਸ ਤੋਂ ਇਲਾਵਾ ਸਕਿਓਰਟੀ ਦੀ ਰਾਸ਼ੀ ਵੀ 17 ਫੀਸਦੀ ਤੋਂ ਘਟਾ ਕੇ 15 ਫੀਸਦੀ ਕਰ ਦਿੱਤੀ ਗਈ ਹੈ।
ਚੀਮਾ ਨੇ ਕਿਹਾ ਕਿ ਬੀਤੇ ਦੋ ਸਾਲਾਂ ਦੌਰਾਨ ਕਰ ਤੇ ਆਬਕਾਰੀ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਸੁਧਾਰਾਂ ਨੂੰ ਜਾਰੀ ਰੱਖਦਿਆਂ ਪ੍ਰਚੂਨ ਵਿਕਰੀ ਲਾਇਸੈਂਸ ਐਲ-2 ਤੇ ਐਲ-14 ਏ ਦੀ ਤਾਜ਼ਾ ਅਲਾਟਮੈਂਟ ਡਰਾਅ ਰਾਹੀਂ ਕੀਤੀ ਜਾਵੇਗੀ। ਦੂਜੇ ਪਾਸੇ ਲਾਇਸੈਂਸਾਂ ਲਈ ਸਮੂਹ ਦਾ ਆਕਾਰ ਘਟਾ ਦਿੱਤਾ ਗਿਆ ਹੈ ਤੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਅਨੁਕੂਲ ਲਾਇਸੈਂਸ ਫੀਸ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਾਲ 2024-25 ਲਈ ਗਰੁੱਪਾਂ ਦੀ ਗਿਣਤੀ 172 ਤੋਂ ਵਧਾ ਕੇ 232 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਗਰੁੱਪ ਦਾ ਆਕਾਰ 15 ਫ਼ੀਸਦ ਘੱਟ ਜਾਂ ਵੱਧ ਦੇ ਅੰਤਰ ਨਾਲ 35 ਕਰੋੜ ਰੁਪਏ ਰੱਖਿਆ ਗਿਆ ਹੈ। ਪ੍ਰਚੂਨ ਆਈਐਮਐਫਐਲ ਤੇ ਆਈਐਫਐਲ ਪਾਸ ਜਾਰੀ ਕਰਨ ਲਈ 200 ਰੁਪਏ ਪ੍ਰਤੀ ਪਰੂਫ ਲਿਟਰ ਅਤੇ ਪ੍ਰਚੂਨ ਬੀਅਰ ਪਾਸ ਜਾਰੀ ਕਰਨ ਸਮੇਂ 50 ਰੁਪਏ ਪ੍ਰਤੀ ਬਲਕ ਲਿਟਰ ਲਾਇਸੈਂਸ ਫੀਸ ਰੱਖੀ ਗਈ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਨਕਲੀ ਸ਼ਰਾਬ ਦੇ ਮੁੱਦੇ ਨਾਲ ਨਜਿੱਠਣ ਲਈ ਇਸ ਨੀਤੀ ਤਹਿਤ ਆਬਕਾਰੀ ਇੰਸਪੈਕਟਰਾਂ ਦੀ ਨਿਗਰਾਨੀ ਹੇਠ ਹੋਏ ਸਮਾਗਮ ਤੋਂ ਬਾਅਦ ਮੈਰਿਜ ਪੈਲੇਸਾਂ ਵਿੱਚ ਵਰਤੀਆਂ ਜਾਂਦੀਆਂ ਸ਼ਰਾਬ ਦੀਆਂ ਬੋਤਲਾਂ ਨੂੰ ਤੋੜਨਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬਾਰ ਲਾਇਸੈਂਸ ਧਾਰਕਾਂ ਨੂੰ ਹੁਣ ਗਾਹਕਾਂ ਲਈ ਸਵੈ-ਇੱਛਤ ਅਲਕੋਹਲ ਦੇ ਪੱਧਰ ਦੇ ਮੁਲਾਂਕਣ ਲਈ ਅਲਕੋਮੀਟਰ ਪ੍ਰਦਾਨ ਕਰਨੇ ਹੋਣਗੇ ਤੇ ‘ਸੁਰੱਖਿਅਤ ਰਹੋ-ਸ਼ਰਾਬ ਪੀ ਕੇ ਗੱਡੀ ਨਾ ਚਲਾਓ’ ਵਰਗੇ ਜ਼ਿੰਮੇਵਾਰ ਢੰਗ ਨਾਲ ਸ਼ਰਾਬ ਪੀਣ ਦੇ ਨਾਅਰੇ ਨੂੰ ਉਤਸ਼ਾਹਿਤ ਕਰਨ ਵਾਲੇ ਸੁਨੇਹੇ ਵੀ ਲਗਾਉਣੇ ਪੈਣਗੇ। ਪਿਛਲੀ ਕਾਂਗਰਸ ਸਰਕਾਰ ਦੌਰਾਨ ਆਬਕਾਰੀ ਮਾਲੀਆ ਤੋਂ ਕੁਲੈਕਸ਼ਨ ਮਹਿਜ਼ 6151 ਕਰੋੜ ਰੁਪਏ ਹੋਈ ਸੀ।
Foreign Liquor Is Cheap In Punjab Bottles Have To Be Broken After Drinking In Marriage Palaces
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)