ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਪਹੁੰਚੇ ਪੰਜਾਬ ਕੇਂਦਰੀ ਯੂਨੀਵਰਸਿਟੀ

19/03/2024 | Public Times Bureau | panjab

ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਜਸਪਿੰਦਰ ਨਰੂਲਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਚੱਲ ਰਹੀ ਕਨਵੋਕੇਸ਼ਨ ਵਿੱਚ ਪਹੁੰਚ ਗਏ ਹਨ।ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋਫੈਸਰ ਰਾਘਵੇਂਦਰ ਪ੍ਰਸਾਦ ਤਿਵਾੜੀ ਯੂਨੀਵਰਸਿਟੀ ਦੇ ਹੁਣ ਤੱਕ ਦੇ ਸਫ਼ਰ 'ਤੇ ਰੌਸ਼ਨੀ ਪਾਈ। ਜ਼ਿਕਰਯੋਗ ਹੈ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਅੱਜ ਨੌਵਾਂ ਕਨਵੋਕੇਸ਼ਨ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ। ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਹੈ। ਇਸ ਪ੍ਰੋਗਰਾਮ ਵਿਚ ਕਈ ਉੱਘੀਆਂ ਸ਼ਖਸੀਅਤਾਂ ਮੌਜੂਦ ਰਹਿਣਗੀਆਂ। ਨੌਵੀਂ ਕਨਵੋਕੇਸ਼ਨ ਦੌਰਾਨ ਕੁੱਲ 868 ਪੀਜੀ/ਪੀਐਚਡੀ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਵਿਚ 813 ਪੋਸਟ ਗ੍ਰੈਜੂਏਟ ਡਿਗਰੀਆਂ ਅਤੇ 51 ਪੀਐਚਡੀ ਡਿਗਰੀਆਂ ਸ਼ਾਮਲ ਹਨ।

ਮੁੱਖ ਮਹਿਮਾਨ ਰਾਮ ਨਾਥ ਕੋਵਿੰਦ ਕਨਵੋਕੇਸ਼ਨ ਨੂੰ ਸੰਬੋਧਨ ਕਰਨਗੇ ਅਤੇ ਵੱਖ-ਵੱਖ ਵਿਸ਼ਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 41 ਹੋਣਹਾਰ ਵਿਦਿਆਰਥੀਆਂ ਨੂੰ ਸੋਨੇ ਦੇ ਤਗਮੇ ਪ੍ਰਦਾਨ ਕਰਨਗੇ। ਪੀਜੀ/ਪੀਐਚਡੀ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ 864 ਨੌਜਵਾਨਾਂ ਵਿੱਚੋਂ 485 ਪੁਰਸ਼ ਵਿਦਿਆਰਥੀ ਅਤੇ 379 ਵਿਦਿਆਰਥਣਾਂ ਹਨ। ਘੱਟ ਗਿਣਤੀ ਦੇ ਬਾਵਜੂਦ ਮਹਿਲਾ ਵਿਦਿਆਰਥਣਾਂ ਨੇ ਪੁਰਸ਼ ਵਿਦਿਆਰਥੀਆਂ ਦੇ 13 ਮੈਡਲਾਂ ਦੇ ਮੁਕਾਬਲੇ 28 ਮੈਡਲ ਹਾਸਲ ਕੀਤੇ ਹਨ। ਲਗਪਗ 8 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਕਨਵੋਕੇਸ਼ਨ ਦੌਰਾਨ ਯੂਨੀਵਰਸਿਟੀ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿਚ ਪਾਏ ਮਹੱਤਵਪੂਰਨ ਯੋਗਦਾਨ ਲਈ ਆਨਰੇਰੀ ਡਿਗਰੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।

Former President Ram Nath Kovind And National Security Advisor Ajit Doval Reached Punjab Central University


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App