ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ 2024 ਕਦੋ ਤੋ ਹੋ ਰਿਹਾ ਆਰੰਭ

19/03/2024 | Public Times Bureau | Anandpur Sahib

ਸਿੱਖ ਪੰਥ ਦਾ ਛੇ ਰੋਜਾ ਕੌਮੀ ਤਿਉਹਾਰ ਹੋਲਾ ਮਹੱਲਾ ਜੋ ਕਿ ਇਸ ਵਾਰ 21 ਮਾਰਚ ਤੋਂ 26 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਦੀ ਇਤਿਹਾਸਿਕ ਧਰਤੀ ਤੇ ਮਨਾਇਆ ਜਾਵੇਗਾ ਜਿਸ ਦੇ ਸੰਬੰਧ ਵਿੱਚ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਆਮਦ ਨੂੰ ਲੈ ਕੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਇਸ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ 21 ਮਾਰਚ ਤੋਂ 23 ਮਾਰਚ ਤੱਕ ਹੋਲੇ ਮਹੱਲੇ ਦਾ ਪਹਿਲਾ ਪੜਾ ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਿਕ ਧਰਤੀ ਤੋਂ ਆਰੰਭ ਹੋਵੇਗਾ ਅਤੇ ਇਸ ਦੇ ਨਾਲ ਹੀ 24 ਮਾਰਚ ਤੋਂ 26 ਮਾਰਚ ਤੱਕ ਹੋਲੇ ਮਹੱਲੇ ਦਾ ਦੂਜਾ ਪੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ ਉਹਨਾਂ ਦੱਸਿਆ ਕਿ 20 ਮਾਰਚ ਨੂੰ ਰਾਤ 12 ਵਜੇ ਤੋਂ ਕਿਲਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਰਾਤਨ ਪੰਜ ਨਗਾਰਿਆਂ ਦੀਆਂ ਚੋਟਾਂ ਲਗਾ ਕੇ ਹੋਲੇ ਮਹੱਲੇ ਦੀ ਆਰੰਭਤਾ ਜੈਕਾਰਿਆਂ ਦੇ ਗੂੰਜ ਵਿੱਚ ਕੀਤੀ ਜਾਂਦੀ ਹੈ ਇਸ ਸਬੰਧ ਉਹਨਾਂ ਦੱਸਿਆ ਕਿ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪਰੇਸ਼ਾਨੀ ਨਾ ਆ ਸਕੇ ਪੰਥ ਦੀ ਸਿਰਮੋਰ ਜਥੇਬੰਦੀ ਸ਼੍ਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ।

ਉਹਨਾਂ ਕਿਹਾ ਕਿ 24 ਮਾਰਚ ਤੋਂ 26 ਮਾਰਚ ਤੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਨੂੰ ਅੰਮ੍ਰਿਤ ਪਾਨ ਕਰਵਾਇਆ ਜਾਵੇਗਾ ਜਿਸ ਵਿੱਚ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਕਾਰਾ ਦੀ ਸੇਵਾ ਭੇਟਾ ਰਹਿਤ ਕੀਤੀ ਜਾਵੇਗੀ ਸੰਗਦਾ ਲਈ ਰਹਾਇਸ਼ ਲੰਗਰ ਗਠੜੀ ਘਰ ਜੋੜਾ ਘਰ ਸਾਫ ਸਫਾਈ ਪੀਣ ਵਾਲੇ ਪਾਣੀ ਅਤੇ ਹੋਰ ਕਈ ਪ੍ਰਕਾਰ ਦੀਆਂ ਵਿਵਸਥਾਵਾਂ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਾਜ਼ਮਾਂ ਦੀ ਸਹਾਇਤਾ ਦੇ ਨਾਲ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਇਸ ਮੌਕੇ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਲਈ ਸਤਿਨਾਮ ਵਾਹਿਗੁਰੂ ਦਾ ਜਾਪ ਸਿਮਰਨ ਅਤੇ ਨਿਮਰਤਾ ਸਹਿਤ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਨਾ ਕੀ ਉੱਚੇ ਉੱਚੇ ਸਪੀਕਰ ਡੀਜੇ ਡੈਕ ਟਰੈਕਟਰਾਂ ਦੀਆਂ ਰੇਸਾਂ ਮੋਟਰਸਾਈਕਲਾਂ ਦੇ ਸਲੈਂਸਰਾਂ ਜਾਂ ਹੋਰ ਕਿਸੇ ਪ੍ਰਕਾਰ ਦੀਆਂ ਹੁੱਲੜਬਾਜੀਆਂ ਨਾ ਕਰਨ ਆਉਣਾ ਕਿਹਾ ਕਿ ਇਸ ਵਾਰ ਸੰਗਤ ਦੀ ਸ਼ਮੂਲੀਅਤ ਬਹੁਤ ਜਿਆਦਾ ਹੋਣੀ ਹੈ ਜਿਸ ਕਾਰਨ ਸਮੁੱਚੀ ਜਥੇਬੰਦੀਆਂ ਸੇਵਕਾਂ ਨੂੰ ਅਪੀਲ ਹੈ ਕਿ ਉਹ ਵੱਧ ਚੜ ਕੇ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋਣ।

Hola mahalla sri anandpur sahib 2024 starting from when


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App