ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਤਾਮਿਲਨਾਡੂ ਤੇ ਪੁਡੂਚੇਰੀ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਦੀ ਇਸ ਸੂਚੀ ਵਿਚ ਕੁੱਲ 15 ਉਮੀਦਵਾਰਾਂ ਦੇ ਨਾਂ ਹਨ। ਇਨ੍ਹਾਂ ਵਿੱਚੋਂ ਤਾਮਿਲਨਾਡੂ ਲਈ 14 ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਤਾਮਿਲਨਾਡੂ ਦੀਆਂ 39 ਲੋਕ ਸਭਾ ਸੀਟਾਂ ਲਈ 19 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਤਾਮਿਲਨਾਡੂ ਤੋਂ ਇੱਕ ਵੀ ਸੀਟ ਨਹੀਂ ਮਿਲੀ ਸੀ। ਭਾਜਪਾ ਨੇ ਕੱਲ੍ਹ ਯਾਨੀ 21 ਮਾਰਚ ਨੂੰ ਤੀਜੀ ਸੂਚੀ 'ਚ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਇਸ ਵਿੱਚ ਭਾਜਪਾ ਦੇ ਤਾਮਿਲਨਾਡੂ ਦੇ ਸੂਬਾ ਪ੍ਰਧਾਨ ਕਪੂਸਾਮੀ ਅੰਨਾਮਲਾਈ, ਕੇਂਦਰੀ ਮੰਤਰੀ ਐਲ ਮੁਰੂਗਨ ਅਤੇ ਤੇਲੰਗਾਨਾ ਦੇ ਸਾਬਕਾ ਰਾਜਪਾਲ ਤਮਿਲੀਸਾਈ ਸੁੰਦਰਰਾਜਨ ਸ਼ਾਮਲ ਹਨ।
.jpg)





