ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ 1 ਅਪ੍ਰੈਲ ਨੂੰ ਵੱਡੀ ਰਾਹਤ ਮਿਲੀ ਹੈ। ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਦਿੱਤੀ ਗਈ 14 ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ।ਪਾਕਿਸਤਾਨ ਵਿਚ ਹਾਲ ਹੀ ਵਿਚ ਹੋਈਆਂ ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ 31 ਜਨਵਰੀ ਨੂੰ ਇਸਲਾਮਾਬਾਦ ਜਵਾਬਦੇਹੀ ਅਦਾਲਤ ਨੇ ਇਸ ਮਾਮਲੇ ਵਿਚ ਦੋਵਾਂ ਨੂੰ ਸਜ਼ਾ ਸੁਣਾਈ ਸੀ। ਸੋਮਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖਾਨਾ ਮਾਮਲੇ 'ਚ ਉਨ੍ਹਾਂ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਸੀ।
ਇਸਲਾਮਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਆਮਿਰ ਫਾਰੂਕ ਨੇ ਕਿਹਾ ਕਿ ਸਜ਼ਾ ਖ਼ਿਲਾਫ਼ ਅਪੀਲ 'ਤੇ ਸੁਣਵਾਈ ਈਦ ਦੀਆਂ ਛੁੱਟੀਆਂ ਤੋਂ ਬਾਅਦ ਤੈਅ ਕੀਤੀ ਜਾਵੇਗੀ। ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ 'ਚ 71 ਸਾਲਾ ਇਮਰਾਨ ਖਾਨ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਮਿਲੇ ਮਹਿੰਗੇ ਸਰਕਾਰੀ ਤੋਹਫੇ ਰੱਖਣ ਦਾ ਦੋਸ਼ ਹੈ। ਤੋਸ਼ਾਖਾਨਾ ਨਿਯਮਾਂ ਤਹਿਤ ਸਰਕਾਰੀ ਅਧਿਕਾਰੀ ਕੀਮਤ ਅਦਾ ਕਰਨ ਤੋਂ ਬਾਅਦ ਤੋਹਫ਼ੇ ਰੱਖ ਸਕਦੇ ਹਨ ਪਰ ਤੋਹਫ਼ਾ ਪਹਿਲਾਂ ਜਮ੍ਹਾ ਕਰਵਾਉਣਾ ਲਾਜ਼ਮੀ ਹੈ। ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਜਾਂ ਤਾਂ ਤੋਹਫ਼ੇ ਨੂੰ ਜਮ੍ਹਾ ਕਰਨ ਵਿੱਚ ਅਸਫਲ ਰਹੇ ਜਾਂ ਕਥਿਤ ਤੌਰ 'ਤੇ ਆਪਣੇ ਅਧਿਕਾਰ ਦੀ ਵਰਤੋਂ ਕਰਕੇ ਇਸਨੂੰ ਘੱਟ ਕੀਮਤ 'ਤੇ ਹਾਸਲ ਕਰ ਲਿਆ।
Big Relief To The Former Prime Minister Of Pakistan Imran Khan The Court Sentenced Him To Suspension
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)