ਸਾਬਕਾ ਉਪ ਮੁੱਖ ਮੰਤਰੀ ਅਤੇ ਤੇ ਵਿਧਾਇਕ ਡੇਰਾ ਬਾਬਾ ਨਾਨਕ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਉਸ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ ਹੈ ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਅੰਦੋਲਨ ਕਾਰੀ ਕਿਸਾਨਾਂ ਦੀ ਤੁਲਨਾ ਮਾੜੇ ਅਨਸਰਾਂ ਅਤੇ ਦੰਗਾ ਕਾਰੀਆ ਨਾਲ ਕਰਨਾ ਕਿਸਾਨਾਂ ਨੂੰ ਭੰਨਤੋੜ ਕਰਨ ਵਾਲੇ ਅਨਸਰ ਕਹਿਣ ਦੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨ ਸੰਭੂ ਬਾਰਡਰ ਤੇ ਸਾਂਤਮਈ ਪ੍ਰਦਰਸ਼ਨ ਕਰ ਰਹੇ ਸੰਨ ਉਲਟਾ ਹਰਿਆਣਾ ਪੁਲਿਸ ਅਤੇ ਪੈਰਾਂ ਮਿਲਟਰੀ ਫੋਰਸ ਨੇ ਪੰਜਾਬ ਦੀ ਸਰਹੱਦ ਵਿਚ ਦਾਖਲ ਹੋ ਕੇ ਅੰਦੋਲਨ ਕਾਰੀ ਕਿਸਾਨਾਂ ਤੇ ਬੇਹਤਾਸ਼ਾ ਤਸੱਦਦ ਕਰਕੇ ਅੰਦੋਲਨ ਕਾਰੀ ਕਿਸਾਨਾਂ ਦੀਆਂ ਲੱਤਾਂ ਪਸਲੀਆਂ ਤੋਰ ਦਿਤੀਆ। ਰੰਧਾਵਾ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕੱਲ ਦਿਤੇ ਉਸ ਬਿਆਨ ਦੀ ਵੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਕਿ ਅੰਦੋਲਨ ਕਾਰੀ ਕਿਸਾਨਾਂ ਨੂੰ ਦਿੱਲੀ ਨਹੀਂ ਵੜਨ ਦਿਤਾ ਜਾਵੇਗਾ ।
ਰੰਧਾਵਾ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਭਾਜਪਾ ਦੀ ਕੋਈ ਨਿੱਜੀ ਜਾਗੀਰ ਨਹੀਂ ਇਹ ਸਾਰੇ ਭਾਰਤ ਦੇ ਲੋਕਾਂ ਦੀ ਰਾਜਧਾਨੀ ਹੈ ਉਹਨਾਂ ਕਿਹਾ ਭਾਜਪਾ ਅੰਦੋਲਨ ਕਾਰੀ ਕਿਸਾਨਾਂ ਨੂੰ ਉਹਨਾਂ ਦੀਆਂ ਫ਼ਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ਦੇਣ ਅਤੇ ਕਿਸਾਨੀ ਕਰਜੇ ਮਾਫ ਕਰਨ ਤੇ ਛੋਟੇ ਵਪਾਰੀਆਂ ਅਤੇ ਇੰਡਸਟਰੀ ਲਿਸਟ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਦੇਸ਼ ਦਾ ਪੇਟ ਭਰਨ ਵਾਲੇ ਪੰਜਾਬ ਸਮੇਤ ਭਾਰਤ ਦੇ ਕਿਸਾਨਾਂ ਤੇ ਮਾੜੇ ਅਨਸਰ ਅਤੇ ਭੰਨ ਤੋਰ ਕਰਨ ਵਾਲੇ ਅਨਸਰਾਂ ਦਾ ਟੈਗ ਲਾ ਕਿ ਇਕ ਸੌਚੀ ਸਮਝੀ ਸਾਜ਼ਿਸ਼ ਤਹਿਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੌਝੀ ਚਾਲ ਚੱਲ ਰਹੀ ਹੈ ਜੱਦ ਕਿ ਜਥੇਦਾਰ ਬਘੇਲ ਸਿੰਘ ਨੇ ਆਜ਼ਾਦੀ ਤੋਂ ਪਹਿਲਾਂ ਦਿੱਲੀ ਨੂੰ ਮੁਗਲਾਂ ਤੋਂ ਆਜ਼ਾਦ ਕਰਵਾ ਕਿ ਦਿਲੀ ਦੇ ਲਾਲ ਕਿਲੇ ਤੇ ਕੇਸਰੀਆ ਨਿਸ਼ਾਨ ਸਾਹਿਬ ਝੁਲਾਇਆ ਸੀ ।
ਰੰਧਾਵਾ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜਾਦ ਕਰਵਾਉਣ ਲਈ ਬਾਕੀ ਦੇਸ਼ ਵਾਸੀਆਂ ਦੇ ਸਹਿਯੋਗ ਨਾਲ 80 % ਕੁਰਬਾਨੀਆਂ ਪੰਜਾਬੀਆਂ ਨੇ ਦੇ ਕਿ ਦੇਸ਼ ਨੂੰ ਆਜ਼ਾਦ ਕਰਵਾਇਆ ਸੀ ਉਹਨਾ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਾਹਿਬ ਜੀ ਨੇ ਸਵਿਧਾਨ ਵਿਚ ਰਹਿ ਕੇ ਸਾਂਤਮਈ ਤਰੀਕੇ ਨਾਲ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਘਰਸ਼ ਕਰਨ ਦਾ ਅਧਿਕਾਰ ਦਿੱਤਾ ਸੀ। ਰੰਧਾਵਾ ਨੇ ਕਿਹਾ ਕਿ ਹਰਿਆਣਾ ਦੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀ ਨੂੰ ਆਪਣੇ ਇਸ ਬੇਤੁੱਕੇ ਬਿਆਨਾਂ ਕਾਰਨ ਦੇਸ਼ ਅਤੇ ਪੰਜਾਬ ਦੇ ਅੰਦੋਲਨਕਾਰੀ ਕਿਸਾਨਾਂ ਤੋਂ ਬਿਨਾਂ ਸਰਤ ਮਾਫੀ ਮੰਗਣੀ ਚਾਹੀਦੀ ਹੈ ਨਹੀਂ ਤੇ ਦੇਸ਼ ਦਾ ਅੰਨਦਾਤਾ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਵੇਗਾ ।





