ਅੱਜ ਇੱਥੇ ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਪੰਜਾਬ ਭਰ ਦੇ ਮੁਸਲਮਾਨਾਂ ਨੂੰ ਅਪੀਲ ਕੀਤੀ ਹੈ ਕਿ ਅੱਜ 9 ਅਪ੍ਰੈਲ ਨੂੰ ਹਰ ਮੁਸਲਮਾਨ ਈਦ-ਉਲ-ਫਿਤਰ ਦਾ ਚੰਨ ਵੇਖੇ। ਸ਼ਾਹੀ ਇਮਾਮ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਸਲਮਾਨ ਨੂੰ ਈਦ-ਉਲ-ਫਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ ਉਹ ਤੁਰੰਤ ਜਾਮਾ ਮਸਜਿਦ ਲੁਧਿਆਣਾ ਦੇ ਇਸ ਫੋਨ ਨੰ: 0161-2722282 ’ਤੇ ਸੰਪਰਕ ਕਰੇ ਤਾਂ ਕਿ ਈਦ ਦਾ ਐਲਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ 9 ਅਪ੍ਰੈਲ ਨੂੰ ਈਦ-ਉਲ-ਫਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ 10 ਅਪ੍ਰੈਲ ਦਿਨ ਬੁਧਵਾਰ ਨੂੰ ਈਦ-ਉਲ-ਫਿਤਰ ਦਾ ਤਿਊਹਾਰ ਮਨਾਇਆ ਜਾਵੇਗਾ। ਜੇਕਰ 9 ਅਪ੍ਰੈਲ ਨੂੰ ਚੰਨ ਨਜ਼ਰ ਨਹੀਂ ਆਉਂਦਾ ਤਾਂ 11 ਅਪ੍ਰੈਲ ਦਿਨ ਵੀਰਵਾਰ ਨੂੰ ਈਦ-ਉਲ-ਫਿਤਰ ਦਾ ਪਵਿੱਤਰ ਦਿਹਾੜਾ ਮਨਾਇਆ ਜਾਵੇਗਾ।
ਮੁਸਲਮਾਨ ਅੱਜ ਦੇਖਣ ਈਦ ਉਲ ਫਿਤਰ ਦਾ ਚੰਨ : ਸ਼ਾਹੀ ਇਮਾਮ ਪੰਜਾਬ





