ਕੇਂਦਰ ਸਰਕਾਰ ਨੇ ਅਮਰੀਕਾ 'ਚ ਭਾਰਤ ਦੇ ਸਾਬਕਾ ਰਾਜਦੂਤ ਤੇ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ (BJP) 'ਚ ਸ਼ਾਮਲ ਹੋਏ ਆਗੂ ਤਰਨਜੀਤ ਸਿੰਘ ਸੰਘੂ ਨੂੰ ‘ਵਾਈ ਪਲੱਸ’ ਸੁਰੱਖਿਆ ਮੁਹੱਈਆ ਕਰਵਾਈ ਹੈ।ਜਾਣਕਾਰੀ ਅਨੁਸਾਰ ਤਰਨਜੀਤ ਨੂੰ 'ਵਾਈ+ ਐਸਕਾਰਟ' ਸ਼੍ਰੇਣੀ ਦੀ ਕੇਂਦਰੀ ਰਿਜ਼ਰਵ ਪੁਲਿਸ ਫੋਰਸ (CRPF) ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਗ੍ਰਹਿ ਮੰਤਰਾਲੇ (MHA) ਵੱਲੋਂ ਜਾਰੀ ਹੁਕਮ ਅਨੁਸਾਰ ਸੰਧੂ ਨੂੰ ਪੂਰੇ ਦੇਸ਼ ਲਈ ਸੁਰੱਖਿਆ ਕਵਰ ਮੁਹੱਈਆ ਕਰਾਇਆ ਗਿਆ ਹੈ। ਗ੍ਰਹਿ ਮੰਤਰਾਲੇ ਨੇ ਇੰਟੈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਤਹਿਤ ਸਿਆਸਤ 'ਚ ਕਦਮ ਰੱਖਣ ਵਾਲੇ ਸਾਬਕਾ ਰਾਜਦੂਤਾਂ ਦੇ ਇਕ ਵਿਸ਼ੇਸ਼ ਕਲੱਬ 'ਚ ਸ਼ਾਮਲ ਹੋ ਕੇ ਸੰਧੂ ਨੇ ਪਿਛਲੇ ਮਹੀਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਉਨ੍ਹਾਂ ਵਾਂਗ ਹੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਤੇ ਐੱਸ ਜੈਸ਼ੰਕਰ ਵੀ ਸਾਬਕਾ ਰਾਜਦੂਤ ਹਨ।ਸੰਧੂ 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਤੇ ਸਾਬਕਾ ਕਾਂਗਰਸੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SJPS) ਦੇ ਸੰਸਥਾਪਕ ਮੈਂਬਰ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਹਨ। 1 ਫਰਵਰੀ ਨੂੰ ਸੇਵਾਮੁਕਤ ਹੋਣ ਤੋਂ ਬਾਅਦ ਸੰਧੂ 23 ਫਰਵਰੀ ਨੂੰ ਆਪਣੇ ਦਾਦਾ ਜੀ ਦੇ ਜਨਮ ਦਿਨ ਤੋਂ ਬਾਅਦ ਅੰਮ੍ਰਿਤਸਰ 'ਚ ਸਮਾਜਿਕ ਗਤੀਵਿਧੀਆਂ 'ਚ ਸਰਗਰਮ ਹੋ ਗਏ। ਜਿਸ ਕਾਰਨ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ।
Former Ambassador And Bjp Leader Taranjit Singh Sandhu Got Y Security Bjp Candidate From Amritsar
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)