ਵੀਰਵਾਰ ਨੂੰ ਬਨੂੜ ਵਿਖੇ ਪੁੱਜੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ। ਉਹ ਇਥੇ ਪੁਰਾਣੇ ਕਾਂਗਰਸੀ ਆਗੂ ਦੇ ਭਰਾ ਦੀ ਮੌਤ ਹੋ ਜਾਣ ਤੋਂ ਬਾਅਦ ਦੁੱਖ ਸਾਂਝਾ ਕਰਨ ਪੁੱਜੇ ਸਨ। ਇਸ ਮੌਕੇ ਇਕੱਤਰ ਕਿਸਾਨ ਹੱਥਾਂ ਵਿੱਚ ਕਿਸਾਨੀ ਝੰਡੇ ਲੈ ਕੇ ਕੇਂਦਰ ਸਰਕਾਰ ਅਤੇ ਪ੍ਰਨੀਤ ਕੌਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਉਮੀਦਵਾਰ ਪ੍ਰਨੀਤ ਕੌਰ ਦੀ ਆਮਦ ਬਾਰੇ ਪਤਾ ਲੱਗਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਲ੍ਹਿਾ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਗੁਰਪ੍ਰੀਤ ਸਿੰਘ ਸੇਖਨ ਮਾਜਰਾ, ਯਾਦਵਿੰਦਰ ਸ਼ਰਮਾ, ਇੰਦਰਜੀਤ ਖਲੋਰ, ਸਤਵੀਰ ਸਿੰਘ ਖਾਸਪਰ, ਸੁਖਵਿੰਦਰ ਸਿੰਘ, ਹਰਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਗਿੰਦਾ ਕਰਾਲਾ ਆਦਿ 15 ਦੇ ਕਰੀਬ ਕਿਸਾਨ ਝੰਡੇ ਲੈ ਕੇ ਉੱਥੇ ਪਹੁੰਚ ਗਏ।
ਕਿਸਾਨ ਆਗੂਆਂ ਨੇ ਆਉਂਦੇ ਹੀ ਭਾਜਪਾ ਆਗੂ ਤੇ ਕੇਂਦਰ ਦੀ ਮੋਦੀ ਸਰਕਾਰ ਵਿਰੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮਾਮਲਾ ਗਰਮਾਉਂਦਾ ਵੇਖ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਉਥੋਂ ਜਾਣਾ ਹੀ ਬਿਹਤਰ ਸਮਝਿਆ ਪਰ ਕਿਸਾਨ ਆਗੂਆਂ ਨੇ ਅੱਗੇ ਹੋ ਉਨ੍ਹਾਂ ਦੀ ਗੱਡੀ ਰੋਕ ਲਈ। ਕਿਸਾਨ ਆਗੂ ਮੰਗ ਕਰ ਰਹੇ ਸਨ ਕਿ ਭਾਜਪਾ ਉਮੀਦਵਾਰ ਉਨ੍ਹਾਂ ਨਾਲ ਗੱਡੀ ਤੋਂ ਹੇਠਾਂ ਉਤਰ ਕੇ ਗੱਲ ਕਰਨ ਪਰ ਉਹ ਗੱਡੀ ਵਿੱਚ ਹੀ ਬੈਠੇ ਰਹੇ। ਇਸ ਤੋਂ ਬਾਅਦ ਮੌਕਾ ਵੇਖਦੇ ਹੀ ਉਨ੍ਹਾਂ ਦੇ ਡਰਾਈਵਰ ਨੇ ਗੱਡੀ ਭਜਾ ਲਈ।
ਕਿਸਾਨ ਆਗੂਆਂ ਕਿਹਾ ਕਿ ਉਹ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਜਪਾ ਉਮੀਦਵਾਰਾਂ ਦਾ ਸਾਂਤਮਈ ਢੰਗ ਨਾਲ ਵਿਰੋਧ ਕਰਦੇ ਰਹਿਣਗੇ। ਕਿਸਾਨਾਂ ਨੇ ਐਲਾਨ ਕੀਤਾ ਕਿ ਅਗਲੇ ਦਿਨਾਂ ਵਿੱਚ ਇਸ ਮੁਹਿੰਮ ਸਬੰਧੀ ਹੋਰ ਲਾਮਬੰਦੀ ਵਿੱਢੀ ਜਾਵੇਗੀ ਅਤੇ ਭਾਜਪਾ ਉਮੀਦਵਾਰਾਂ ਦਾ ਪਿੰਡਾਂ ਵਿੱਚ ਪੂਰਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਕਿਸਾਨਾਂ ਦੀਆਂ ਮੰਗੀਆਂ ਹੋਈਆਂ ਮੰਗਾਂ ਪੂਰੀਆਂ ਨਾ ਕਰਨ ਅਤੇ ਕਿਸਾਨਾਂ ਨੂੰ ਸਾਂਤਮਈ ਪ੍ਰਦਰਸ਼ਨ ਲਈ ਦਿੱਲੀ ਨਾ ਜਾਣ ਦੇਣ ਦੇ ਵਿਰੋਧ ਕਾਰਨ ਭਾਜਪਾ ਦਾ ਵਿਰੋਧ ਕੀਤਾ ਜਾਵੇਗਾ।
Farmers Protested Bjp Candidate Praneet Kaur At Banur The Driver Drove Away The Vehicle From The Spot
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)