ਲਾਹੌਰ 'ਚ ਮਾਰਿਆ ਗਿਆ ਸਰਬਜੀਤ ਦਾ ਹਤਿਆਰਾ, PAK ਨੇ ਸਬੂਤ ਮਿਟਾਉਣ ਲਈ ਕਰਵਾਇਆ ਮਰਡਰ -ਬੇਟੀ ਸਵਨਪਨਦੀਪ ਕੌਰ

15/04/2024 | Public Times Bureau | panjab

ਸਰਬਜੀਤ ਦੇ ਕਾਤਲ ਨੂੰ ਪਾਕਿਸਤਾਨ 'ਚ ਗੋਲ਼ੀ ਨਾਲ ਭੁੰਨ ਕੇ ਹੱਤਿਆ ਕਰ ਦਿੱਤੀ ਗਈ। ਹੁਣ ਸਰਬਜੀਤ ਦੀ ਬੇਟੀ ਸਵਪਨਦੀਪ ਕੌਰ ਨੇ ਪਾਕਿਸਤਾਨ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਨੇ ਮੇਰੇ ਪਿਤਾ ਸਰਬਜੀਤ ਦੇ ਕਤਲ ਦੇ ਸਬੂਤ ਨਸ਼ਟ ਕਰਨ ਲਈ ਹਤਿਆਰੇ ਦਾ ਮਰਡਰ ਕਰਵਾ ਦਿੱਤਾ। ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ 'ਚ ਸ਼ਰਾਬੀ ਹਾਲਤ 'ਚ ਸਰਹੱਦ ਪਾਰ ਕਰ ਕੇ ਪਾਕਿਸਤਾਨ ਗਏ ਭਾਰਤੀ ਨਾਗਰਿਕ ਸਰਬਜੀਤ ਸਿੰਘ 'ਤੇ ਹਮਲਾ ਕਰਨ ਵਾਲੇ ਪਾਕਿਸਤਾਨੀ ਡਾਨ ਅਮੀਰ ਸਰਫਰਾਜ਼ ਨੂੰ ਐਤਵਾਰ ਨੂੰ ਪਾਕਿਸਤਾਨ 'ਚ ਅਣਪਛਾਤੇ ਲੋਕਾਂ ਨੇ ਗੋਲ਼ੀ ਮਾਰ ਦਿੱਤੀ। ਆਮਿਰ ਸਰਫਰਾਜ਼ ਕਿਸੇ ਮਾਮਲੇ 'ਚ ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ 'ਚ ਬੰਦ ਸੀ। 26 ਅਪ੍ਰੈਲ 2013 ਨੂੰ ਉਸ ਨੇ ਸਰਬਜੀਤ ਸਿੰਘ 'ਤੇ ਹਮਲਾ ਕਰ ਦਿੱਤਾ ਤੇ 2 ਮਈ ਨੂੰ ਸਰਬਜੀਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੰਜਾਬ ਸਰਕਾਰ ਵੱਲੋਂ ਸਰਬਜੀਤ ਸਿੰਘ ਨੂੰ ਬਾਅਦ 'ਚ ਸ਼ਹੀਦ ਐਲਾਨਿਆ ਗਿਆ ਸੀ।

ਭਿੱਖੀਵਿੰਡ ਦਾ ਰਹਿਣ ਵਾਲਾ ਸਰਬਜੀਤ ਸਿੰਘ 30 ਅਗਸਤ 1990 ਦੀ ਸ਼ਾਮ ਨੂੰ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰ ਕੇ ਪਾਕਿਸਤਾਨ ਚਲਾ ਗਿਆ ਸੀ। ਬਾਅਦ 'ਚ ਉਸ ਨੂੰ ਇਸਲਾਮਾਬਾਦ 'ਚ ਬੰਬ ਧਮਾਕਿਆਂ ਦੇ ਸਬੰਧ 'ਚ ਪਾਕਿਸਤਾਨ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪਾਕਿਸਤਾਨ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਤਰਨਤਾਰਨ ਦੇ ਪਿੰਡ ਭਿੱਖੀਵਿੰਡ ਦਾ ਰਹਿਣ ਵਾਲਾ ਸਰਬਜੀਤ ਸਿੰਘ ਭਾਰਤੀ ਏਜੰਸੀਆਂ ਦਾ ਜਾਸੂਸ ਹੈ ਤੇ ਉਹ ਮਨਜੀਤ ਸਿੰਘ ਦੇ ਨਾਂ 'ਤੇ ਪਾਕਿਸਤਾਨ 'ਚ ਰਹਿੰਦਾ ਸੀ। ਉਸ ਨੇ ਫੈਸਲਾਬਾਦ ਵਿੱਚ ਬੰਬ ਧਮਾਕੇ ਕੀਤੇ, ਜਿਸ ਵਿੱਚ 14 ਲੋਕਾਂ ਦੀ ਜਾਨ ਚਲੀ ਗਈ।

ਸਾਲ 1991 'ਚ ਪਾਕਿਸਤਾਨ ਦੀ ਇਕ ਅਦਾਲਤ ਨੇ ਸਰਬਜੀਤ ਸਿੰਘ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਪਾਕਿਸਤਾਨੀ ਅਦਾਲਤ ਵੱਲੋਂ ਸਰਬਜੀਤ ਸਿੰਘ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਗਿਆ ਸੀ। ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਅਤੇ ਪਤਨੀ ਸੁਖਪ੍ਰੀਤ ਕੌਰ ਨੇ ਕੇਂਦਰ ਸਰਕਾਰ ਨੂੰ ਕਈ ਵਾਰ ਅਪੀਲ ਕਰਕੇ ਸਰਬਜੀਤ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਕੇਂਦਰ ਦੀ ਮਨਮੋਹਨ ਸਿੰਘ ਦੀ ਸਰਕਾਰ ਨੇ ਵੀ ਸਰਬਜੀਤ ਸਿੰਘ ਦਾ ਮੁੱਦਾ ਪਾਕਿਸਤਾਨ ਕੋਲ ਉਠਾਇਆ ਸੀ। ਦੱਸ ਦੇਈਏ ਕਿ ਸਰਬਜੀਤ ਸਿੰਘ ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ਵਿੱਚ ਬੰਦ ਸੀ। ਉੱਥੇ ਹੀ 26 ਅਪ੍ਰੈਲ 2013 ਨੂੰ ਇਸੇ ਜੇਲ੍ਹ 'ਚ ਬੰਦ ਆਮਿਰ ਸਰਫਰਾਜ਼ ਨੇ ਸਾਥੀਆਂ ਨਾਲ ਮਿਲ ਕੇ ਜਾਨਲੇਵਾ ਹਮਲਾ ਕੀਤਾ ਸੀ।

 

Sarabjit s Murder Was Killed In Lahore Pak Organized The Murder To Erase The Evidence Daughter Savanpandeep Kaur


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App