ਪੰਜਾਬ ਪੁਲਿਸ ਦਾ ਏਐੱਸਆਈ 5000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ, ਵਿਜੀਲੈਂਸ ਨੇ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਕਾਰਵਾਈ

16/04/2024 | Public Times Bureau | panjab

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏਐੱਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Asi Of Punjab Police Arrested For Taking Rs 5000 Bribe Vigilance Took Action On The Basis Of Complaint


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App