ਹੁਣ ਪਿੰਡਾਂ 'ਚ ਕਿਸਾਨ ਬੀਜੇਪੀ-ਜੇਜੇਪੀ ਤੋਂ ਮੰਗਣ ਲੱਗੇ ਅੱਥਰੂ ਗੈਸ ਦੇ ਗੋਲਿਆਂ ਦਾ ਹਿਸਾਬ

16/04/2024 | Public Times Bureau | panjab

ਪੰਜਾਬ ਦੇ ਨਾਲ ਹੀ ਹਰਿਆਣਾ ਵਿੱਚ ਵੀ ਬੀਜੇਪੀ ਲਈ ਚੋਣ ਪ੍ਰਚਾਰ ਕਰਨਾ ਔਖਾ ਹੁੰਦਾ ਜਾ ਰਿਹਾ ਹੈ। ਕਿਸਾਨ ਹੁਣ ਬੀਜੇਪੀ ਤੇ ਜੇਜੇਪੀ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇ ਰਹੇ। ਇਸ ਦੇ ਨਾਲ ਹੀ ਕਿਸਾਨ ਦੋਵਾਂ ਪਾਰਟੀਆਂ ਦੇ ਬਾਈਕਾਟ ਦਾ ਐਲਾਨ ਕਰ ਰਹੇ ਹਨ। ਇਹੋ ਹਾਲ ਪੰਜਾਬ ਵਿੱਚ ਵੀ ਹੈ। ਇਸ ਲਈ ਬੀਜੇਪੀ ਲਈ ਚੋਣ ਪ੍ਰਚਾਰ ਕਰਨਾ ਵੀ ਔਖਾ ਹੁੰਦਾ ਜਾ ਰਿਹਾ ਹੈ।

ਦਰਅਸਲ ਚੋਣ ਮਾਹੌਲ ਦਰਮਿਆਨ ਅੰਬਾਲਾ ਵਿੱਚ ਵੀ ਕਿਸਾਨਾਂ ਨੇ ਭਾਜਪਾ ਤੇ ਜੇਜੇਪੀ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਅੰਬਾਲਾ ਦੇ ਪਿੰਡ ਮਾਜਰੀ ਵਿੱਚ ਪਿੰਡ ਵਾਸੀਆਂ ਨੇ ਭਾਜਪਾ ਤੇ ਜੇਜੇਪੀ ਦਾ ਬਾਈਕਾਟ ਕਰਨ ਲਈ ਪੋਸਟਰ ਲਾਏ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਚੋਣਾਂ ਦੌਰਾਨ ਕਿਸੇ ਨੂੰ ਵੀ ਪਿੰਡ ਵਿੱਚ ਪ੍ਰਚਾਰ ਲਈ ਨਹੀਂ ਆਉਣ ਦਿੱਤਾ ਜਾਵੇਗਾ। ਉਨ੍ਹਾਂ ਨੇ ਜੇਲ੍ਹ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਸਬੰਧੀ ਵੀ ਵੱਡਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਹਰਿਆਣਾ ਵਿੱਚ ਇਨ੍ਹੀਂ ਦਿਨੀਂ ਚੋਣ ਪ੍ਰਚਾਰ ਬਹੁਤ ਤੇਜ਼ ਹੁੰਦਾ ਜਾ ਰਿਹਾ ਹੈ। ਜਿਵੇਂ-ਜਿਵੇਂ ਉਮੀਦਵਾਰ ਆਪਣੀ ਮੁਹਿੰਮ ਤੇਜ਼ ਕਰ ਰਹੇ ਹਨ, ਉਧਰ ਕਿਸਾਨਾਂ ਵੱਲੋਂ ਬਾਈਕਾਟ ਵੀ ਵਧਦਾ ਜਾ ਰਿਹਾ ਹੈ। ਅੰਬਾਲਾ ਦੇ ਪਿੰਡ ਮਾਜਰੀ ਵਿੱਚ ਕਿਸਾਨਾਂ ਨੇ ਭਾਜਪਾ-ਜੇਜੇਪੀ ਦਾ ਬਾਈਕਾਟ ਕਰਨ ਦਾ ਬੋਰਡ ਲਾ ਦਿੱਤਾ ਹੈ।

ਕਿਸਾਨਾਂ ਨੇ ਪਿੰਡ ਵਿੱਚ ਭਾਜਪਾ-ਜੇਜੇਪੀ ਉਮੀਦਵਾਰਾਂ ਦੇ ਦਾਖ਼ਲੇ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਕਿਸਾਨਾਂ ਨੇ ਸਰਕਾਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਹੱਦ 'ਤੇ ਬੈਠੇ ਹਨ। ਉਹ ਦਿੱਲੀ ਜਾਣ ਦੀ ਮੰਗ ਕਰ ਰਹੇ ਸਨ ਪਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਕਾਰਨ ਉਨ੍ਹਾਂ ਨੂੰ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ਦੌਰਾਨ ਕਈ ਕਿਸਾਨਾਂ ਦੀ ਜਾਨ ਚਲੀ ਗਈ।

Now The Farmers In The Villages Started Asking The Bjp jjp To Account For The Tear Gas Shells


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App