ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਪੁਲਿਸ ਤੋਂ ਅੱਕੇ ਦੋ ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈਕੇ ਪਾਣੀ ਵਾਲੀ ਟੈਂਕੀ 'ਤੇ ਜਾ ਚੜ੍ਹੇ। ਘਟਨਾ ਦਾ ਪਤਾ ਲੱਗਦਿਆਂ ਵੱਡੀ ਗਿਣਤੀ 'ਚ ਲੋਕ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ। ਜਦੋਂ ਉਕਤ ਮਾਮਲੇ ਸਬੰਧੀ ਐਮਪੀ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਜਾਣਕਾਰੀ ਮਿਲੀ ਤਾਂ ਉਹ ਤੁਰੰਤ ਘਟਨਾ ਵਾਲੀ ਥਾਂ ਪਹੁੰਚੇ ਤੇ ਖੁਦ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਕੇ ਦੋਵਾਂ ਨੌਜਵਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਸਮਝਾ-ਬੁਝਾ ਕੇ ਹੇਠਾਂ ਉਤਾਰਿਆ ਜਿਸ ਨਾਲ ਵੱਡੀ ਘਟਨਾ ਤੋਂ ਬਚਾਅ ਹੋ ਗਿਆ।
ਪਿੰਡ ਸ਼ੇਰੋਂ ਵਿਖੇ ਪਾਣੀ ਵਾਲੀ ਟੈਂਕੀ ਉਪਰ ਚੜ੍ਹੇ ਨੌਜਵਾਨਾਂ ਮੋਹਨਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਮਨੀ ਸ਼ੇਰੋਂ ਨੇ ਦੱਸਿਆ ਕਿ ਉਹ ਕਰੀਬ 15 ਸਾਲ ਪਹਿਲਾਂ ਰਾਹ ਭਟਕ ਕੇ ਗਲਤ ਰਸਤੇ ਪੈ ਗਏ ਸਨ ਜਿਸ ਕਾਰਨ ਉਨ੍ਹਾਂ ਵਿਰੁੱਧ ਉਸ ਸਮੇਂ ਲੜਾਈ-ਝਗੜਿਆਂ ਦੇ ਵੱਖ-ਵੱਖ ਕੇਸ ਦਰਜ ਹੋਏ ਸਨ ਪਰੰਤੂ ਹੁਣ ਉਹ ਪਿਛਲੇ ਦਸ ਸਾਲਾਂ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆ ਕੇ ਆਪਣੇ ਪਰਿਵਾਰ ਦੇ ਨਾਲ ਇੱਕ ਚੰਗੇ ਨਾਗਰਿਕ ਵਾਲਾ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਵਿਰੁੱਧ ਦਰਜ ਕੇਸਾਂ ਵਿੱਚੋਂ ਅਦਾਲਤ ਵੱਲੋਂ ਵੀ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੀਆਂ ਜੱਜਮੈਂਟਾਂ ਉਨ੍ਹਾਂ ਕੋਲ ਮੌਜੂਦ ਹਨ ਪਰੰਤੂ ਫਿਰ ਵੀ ਪੁਲਿਸ ਵੱਲੋਂ ਉਨ੍ਹਾਂ ਨੂੰ ਨਜਾਇਜ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਹੁੰਦੀਆਂ ਹਨ ਜਾਂ ਕੋਈ ਇਲਾਕੇ ਵਿੱਚ ਵਾਰਦਾਤ ਵਾਪਰ ਜਾਂਦੀ ਹੈ ਤਾਂ ਉਨ੍ਹਾਂ ਨੂੰ ਪੁਲਿਸ ਚੁੱਕ ਕੇ ਲੈ ਜਾਂਦੀ ਹੈ | ਉਨ੍ਹਾਂ ਨੂੰ ਝੂਠੇ ਕੇਸਾਂ 'ਚ ਫਸਾਉਣ ਦੇ ਡਰਾਵੇ ਦਿੱਤੇ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਮੇਸ਼ਾ ਆਪਣੇ ਜਾਨ-ਮਾਲ ਦਾ ਡਰ ਸਤਾਉਂਦਾ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਸਾਡੀ ਬੇਗੁਨਾਹੀ ਦਾ ਸਾਰਾ ਪਿੰਡ ਗਵਾਹ ਹੈ। ਇਸੇ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਪਾਣੀ ਵਾਲੀ ਟੈਂਕੀ ਤੇ ਚੜ੍ਹੇ ਦੋਵਾਂ ਨੌਜਵਾਨਾਂ ਦੀ ਸਾਰੀ ਗੱਲਬਾਤ ਨੂੰ ਧਿਆਨ ਨਾਲ ਸੁਣਨ ਉਪਰੰਤ ਮੌਕੇ 'ਤੇ ਹੀ ਐਸਐਸਪੀ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਵਿਸ਼ਵਾਸ ਦੁਆਇਆ ਕਿ ਕਿਸੇ ਵੀ ਬੇਗੁਨਾਹ ਨੌਜਵਾਨ ਨਾਲ ਕੋਈ ਧੱਕਾ ਨਹੀਂ ਹੋਵੇਗਾ | ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ , ਜਲਦੀ ਹੀ ਇਸ ਮਾਮਲੇ ਦੀ ਸਹੀ ਜਾਂਚ ਕਰਵਾਈ ਜਾਵੇਗੀ ।
Two Young Men From The Police Boarded The Tank Mp Simranjit Singh Mann Explained And Took Them Down
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)