ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ

15/05/2024 | Public Times Bureau | panjab

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ – ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ ‘ਚੀਫ਼ ਇਲੈਕਟੋਰਲ ਆਫਿਸਰ, ਪੰਜਾਬ’ ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।

Babushahi.in

Information About Any Candidate Of Punjab Can Be Obtained Through Kyc App Sibin C


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App