ਇਸਦੀ ਖਾਸ ਤਸਵੀਰ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਹੈ। ਜਿਸ ਨੂੰ ਸ਼ੇਅਰ ਕਰਦਿਆਂ ਬਲਕੌਰ ਸਿੰਘ ਵੱਲੋਂ ਭਾਵੁਕ ਕਰ ਦੇਣ ਵਾਲੀ ਗੱਲ ਲਿਖੀ ਗਈ ਹੈ।
ਦਰਅਸਲ, ਮੂਸੇਵਾਲਾ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ਜ਼ਿੰਦਗੀ ਦੇ ਹਰੇਕ ਉਤਾਰ ਚੜਾ ਵਿੱਚ ਮੇਰੇ ਤੋ ਪਹਿਲਾਂ ਉਹਨਾਂ ਦਾ ਸਾਹਮਣਾ ਕਰਨ ਲਈ ਤੇ ਹਰ ਡਗਮਗਾਉਂਦੇ ਰਸਤੇ ਤੇ ਮੇਰਾ ਦੋਸਤ ਮੇਰੀ ਮਾਂ ਤੇ ਇੱਕ ਨੇਕ ਸਾਥੀ ਬਣ ਮੇਰੇ ਨਾਲ ਰਹਿਣ ਲਈ ਆਪ ਜੀ ਦਾ ਧੰਨਵਾਦ ਮੈ ਆਪ ਨੂੰ ਜਨਮਦਿਨ ਦੀ ਵਧਾਈ ਦਿੰਦੇ ਇਹੀ ਅਰਦਾਸ ਕਰਦਾ ਹਾਂ ਕਿ ਤੁਹਾਡੀ ਤੰਦਰੁਸਤੀ ਹਮੇਸ਼ਾ ਬਰਕਰਾਰ ਰਹੇ ਤੇ ਤੁਹਾਡੀ ਮੁਸਕਾਨ ਹਮੇਸ਼ਾ ਤੁਹਾਡੇ ਚਿਹਰੇ ਤੇ ਬਣੀ ਰਹੇ ਵਾਹਿੁਗੁਰੂ ਅੰਗ ਸੰਗ ਸਹਾਈ ਰਹਿਣ ਦੱਸ ਦੇਈਏ ਕਿ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ 'ਚ ਆਪਣੇ ਦੂਜੇ ਬੱਚੇ ਦਾ ਸਵਾਗਤ ਕੀਤਾ। ਉਨ੍ਹਾਂ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦਿੱਤਾ ਗਿਆ। ਚਰਨ ਕੌਰ ਨੇ ਬੱਚੇ ਨੂੰ ਜਨਮ ਸਿਰਫ ਭਾਰਤ ਵਿੱਚ ਦਿੱਤਾ, ਉਨ੍ਹਾਂ ਨੇ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਦਾ ਸਾਰਾ ਇਲਾਜ ਇੰਗਲੈਂਡ ਦੇ ਲੰਡਨ ਵਿੱਚੋਂ ਕਰਵਾਇਆ ਸੀ। ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਦਾ ਸਮਾਗਮ ਰੱਖਿਆ ਗਿਆ ਹੈ। ਜਿਸਦੀ ਜਾਣਕਾਰੀ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਪੋਸਟ ਸ਼ੇਅਰ ਕਰ ਦਿੱਤੀ ਗਈ ਸੀ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਧੂ ਮੂਸੇਵਾਲਾ ਦੀ ਹਵੇਲੀ ਪ੍ਰਸ਼ੰਸਕਾਂ ਦੇ ਭਾਰੀ ਸੰਖਿਆਂ ਵਿੱਚ ਪਹੁੰਚਣ ਦੀਆਂ ਉਮੀਦਾਂ ਕੀਤੀਆਂ ਜਾ ਰਹੀਆਂ ਹਨ।
Charan Kaur Celebrates Birthday With Newborn Son Balkaur Singh Shares Emotional Post
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)