ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ

15/05/2024 | Public Times Bureau | panjab

ਚੰਡੀਗੜ੍ਹ ਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਲਕੇ 16 ਮਈ ਤੋਂ ਭਿਆਨਕ ਹੀਟ ਵੇਵ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗਰਮੀ ਤੇ ਲੂ ਦੇ ਇਹ ਹਾਲਾਤ 18 ਮਈ ਤੱਕ ਰਹਿਣਗੇ। ਮੌਸਮ ਵਿਭਾਗ ਮੁਤਾਬਕ 16 ਮਈ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹੇਗਾ ਤੇ 18 ਮਈ ਨੂੰ 44 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਸਮੇਂ ਦੌਰਾਨ ਝੁਲਸਾ ਦੇਣਾ ਵਾਲੀ ਹੀਟ ਵੇਵ ਚੱਲੇਗੀ।

ਚੰਡੀਗੜ੍ਹ ਵਿੱਚ ਮੌਸਮ ਵਿਭਾਗ ਵੱਲੋਂ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕੱਲ੍ਹ ਤੋਂ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ 18 ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ। ਇਸ ਲਈ ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਭਲਕੇ 16 ਮਈ ਨੂੰ ਤਾਪਮਾਨ 42 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ। ਇਹ ਹਰ ਦਿਨ ਵਧਦਾ ਜਾਵੇਗਾ।ਇਸ ਤੋਂ ਬਾਅਦ 18 ਮਈ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 19 ਮਈ ਨੂੰ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।

ਤੇਜ਼ ਧੁੱਪ ਤੇ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਸਿੱਧੀ ਧੁੱਪ ਤੋਂ ਬਚੋ, ਘਰ ਦੀਆਂ ਖਿੜਕੀਆਂ ਖੁੱਲ੍ਹੀਆਂ ਰੱਖੋ, ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ, ਸਿੱਧੀ ਧੁੱਪ ਤੋਂ ਬਚਣ ਲਈ ਛੱਤਰੀਆਂ, ਟੋਪੀਆਂ ਤੇ ਐਨਕਾਂ ਦੀ ਵਰਤੋਂ ਕਰੋ, ਵਾਰ-ਵਾਰ ਪਾਣੀ ਪੀ ਕੇ ਆਪਣੇ ਆਪ ਨੂੰ ਹਾਈਡ੍ਰੇਟ ਰੱਖੋ , ਜਿੰਨਾ ਸੰਭਵ ਹੋ ਸਕੇ ਤਰਲ ਪਦਾਰਥ, ਫਲ ਤੇ ਸਲਾਦ ਦਾ ਸੇਵਨ ਕਰੋ।

Heat Rage From Yesterday Mercury In Chandigarh Will Cross 44 Degrees Heat Wave Alert


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App