ਪਵਨ ਟੀਨੂੰ ਲਈ ਚੋਣ ਪ੍ਰਚਾਰ ਕਰਨ ਜਾ ਰਹੇ AAP ਆਗੂ ਦੀ ਹਾਦਸੇ 'ਚ ਮੌਤ, ਟਿੱਪਰ 'ਚ ਵੱਜੀ ਕਾਰ

20/05/2024 | Public Times Bureau | panjab

ਜਲੰਧਰ-ਅੰਮ੍ਰਿਤਸਰ ਮਾਰਗ 'ਤੇ ਸਥਿਤ ਪਿੰਡ ਲਿੱਧੜਾਂ ਨੇੜੇ ਸੜਕ ਹਾਦਸੇ 'ਚ ਆਮ ਆਦਮੀ ਪਾਰਟੀ ਦੇ ਡਾਕਟਰ ਵਿੰਗ ਦੇ ਜਨਰਲ ਸਕੱਤਰ ਡਾ. ਮੁਹਿੰਦਰਜੀਤ ਸਿੰਘ ਮਰਵਾਹਾ ਪੁੱਤਰ ਜੁਗਿੰਦਰ ਸਿੰਘ ਵਾਸੀ ਅਰਬਲ ਅਸਟੇਟ ਫੇਜ਼ 1, ਜਲੰਧਰ ਦੀ ਮੌਤ ਹੋ ਗਈ।ਇਸ ਸਬੰਧੀ ਥਾਣਾ ਮਕਸੂਦਾ ਦੇ ਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਰਤਾਰਪੁਰ 'ਚ ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਪਵਨ ਟੀਨੂੰ ਦੀ ਰੈਲੀ ਹੋਣ ਕਰਕੇ ਡਾ. ਮੁਹਿੰਦਰਜੀਤ ਸਿੰਘ ਮਰਵਾਹਾ ਆਪਣੀ ਕਾਰ 'ਚ ਚੋਣ ਪ੍ਰਚਾਰ ਲਈ ਉੱਥੇ ਜਾ ਰਹੇ ਸਨ। ਰਸਤੇ 'ਚ ਸੜਕ 'ਤੇ ਖੜ੍ਹੇ ਟਿਪਰ 'ਚ ਕਾਰ ਜਾ ਵੱਜੀ। ਹਾਦਸੇ 'ਚ ਕਾਰ ਦੇ ਪਰਖੱਚੇ ਉੱਡ ਗਏ। ਮੌਕੇ 'ਤੇ ਹਲਕਾ ਕਰਤਾਰਪੁਰ 'ਚ ਇਕੱਤਰ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਉਨ੍ਹਾਂ ਨੂੰ ਜ਼ਖ਼ਮੀ ਹਾਲਤ 'ਚ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਮੌਕੇ 'ਤੇ ਟਿੱਪਰ ਚਾਲਕ ਟਿੱਪਰ ਛੱਡ ਕੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਟਿੱਪਰ ਨੂੰ ਕਬਜ਼ੇ 'ਚ ਵਿੱਚ ਲੈ ਕੇ ਫਰਾਰ ਟਿੱਪਰ ਚਾਲਕ ਇਕਬਾਲ ਸਿੰਘ ਵਾਸੀ ਅੰਮ੍ਰਿਤਸਰ ਖਿਲਾਫ਼ ਮੁਕਦਮਾ ਦਰਜ ਕਰ ਕੇ ਉਸਦੀ ਭਾਲ ਆਰੰਭ ਕਰ ਦਿੱਤੀ ਹੈ।

An Aap Leader Who Was Going To Campaign For Pawan Tinu Died In An Accident The Car Hit A Tipper


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App