ਸ਼ੰਭੂ ਬਾਰਡਰ ਮੋਰਚੇ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨਾਂ ਨਾਲ ਭਰੀ ਬੱਸ ਪਲਟ ਗਈ, ਜਿਸ ਹਾਦਸੇ ਵਿਚ 32 ਕਿਸਾਨ-ਮਜ਼ਦੂਰ ਜ਼ਖਮੀ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ। ਇਸ ਹਾਦਸੇ ਵਿਚ 32 ਲੋਕ ਜ਼ਖਮੀ ਹੋਏ ਹਨ।ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਜਾਰੀ ਅੰਦੋਲਨ ਦੇ 100 ਦਿਨ ਪੂਰੇ ਹੋਣ ਉਤੇ ਵੱਖ-ਵੱਖ ਬਾਰਡਰਾਂ ਉਤੇ ਵੱਡੀਆਂ ਰੈਲੀਆਂ ਕੀਤੀਆਂ ਗਈਆਂ। ਇਹ ਕਿਸਾਨ ਇਸ ਰੈਲੀ ਵਿਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤ ਰਹੇ ਸਨ।
ਇਸ ਗੱਲ ਦੀ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਦਿੱਤੀ। ਸੂਬਾ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਦੱਸਿਆ ਕਿ 9 ਕਿਸਾਨ ਮਜਦੂਰ ਗੰਭੀਰ ਜ਼ਖ਼ਮੀ ਹੋਏ ਹਨ। ਕੁੱਲ 32 ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਦੇਰ ਰਾਤ ਤੱਕ ਜਖਮੀਆਂ ਨੂੰ ਪ੍ਰਾਈਵੇਟ ਸਾਧਨਾਂ ਅਤੇ ਐਂਬੁਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।
ਉਨ੍ਹਾਂ ਦੱਸਿਆ ਕਿ ਪਿੰਡ ਤਲਵੰਡੀ ਦੋਸੰਧਾ ਤੋਂ ਬਲਵਿੰਦਰ ਸਿੰਘ ਪੁੱਤਰ ਸੁਬੇਗ ਸਿੰਘ, ਰਣਯੋਧ ਸਿੰਘ ਪੁੱਤਰ ਹਰੀ ਸਿੰਘ, ਹਰਭਜਨ ਸਿੰਘ ਪੁੱਤਰ ਗੁਰਚਰਨ ਸਿੰਘ, ਤਰਸੇਮ ਸਿੰਘ ਪੁੱਤਰ ਅਜੈਬ ਸਿੰਘ, ਨਿਰਵੈਰ ਸਿੰਘ ਪੁੱਤਰ ਜੋਗਿੰਦਰ ਸਿੰਘ, ਗੁਰਮੁਖ ਸਿੰਘ ਪੁੱਤਰ ਗੁਲਜ਼ਾਰ ਸਿੰਘ, ਤਰਲੋਚਨ ਸਿੰਘ ਪੁੱਤਰ ਸੁੱਚਾ ਸਿੰਘ, ਸਮੇਰ ਸਿੰਘ ਪੁੱਤਰ ਤਾਰਾਂ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸੁਰਜਨ ਸਿੰਘ ਗੰਭੀਰ ਜਖਮੀ ਹੋਏ। ਉਨ੍ਹਾਂ ਕਿਹਾ ਕਿ ਦੋਵੇਂ ਫੋਰਮ ਮੰਗ ਕਰਦੇ ਹਨ ਕਿ ਜਖਮੀਆਂ ਦੇ ਪੂਰੇ ਇਲਾਜ ਦਾ ਸਾਰਾ ਖਰਚਾ ਪੰਜਾਬ ਅਤੇ ਭਾਰਤ ਸਰਕਾਰ ਚੱਕੇ, ਗੰਭੀਰ ਰੂਪ ਜਖਮੀਆਂ ਨੂੰ 3-3 ਲੱਖ ਅਤੇ ਸਾਧਾਰਨ ਰੂਪ ਚ ਜਖਮੀਆਂ ਨੂੰ 1 - 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ।
While Returning From Shambhu Morche A Bus Full Of Farmers Met With An Accident 32 Farmers Were Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)