ਘਰੋਂ ਸਕੂਲ ਪੜ੍ਹਨ ਗਈ ਨਾਬਾਲਗ ਲੜਕੀ ਲਾਪਤਾ, ਪਰਿਵਾਰ ਨੇ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਲਾਏ ਦੋਸ਼

28/05/2024 | Public Times Bureau | panjab

ਥਾਣਾ ਹੈਬੋਵਾਲ ਅਧੀਨ ਗੋਪਾਲ ਨਗਰ ਇਲਾਕੇ ਵਿੱਚ ਰਹਿਣ ਵਾਲੇ ਪਰਿਵਾਰ ਦੀ ਨਾਬਾਲਗ ਲੜਕੀ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਈ। ਉਕਤ ਮਾਮਲੇ ਵਿੱਚ ਪੁਲਿਸ ਨੇ ਲਾਪਤਾ ਹੋਈ ਨਬਾਲਗ ਲੜਕੀ ਦੇ ਪਿਤਾ ਦੇ ਬਿਆਨ ਉੱਪਰ ਪਰਚਾ ਦਰਜ ਕਰ ਕੇ ਲਾਪਤਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਸ਼ਿਕਾਇਤ ਕਰਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸਦੀ ਕਰੀਬ 16 ਸਾਲ ਦੀ ਨਾਬਾਲਗ ਲੜਕੀ ਸਰਕਾਰੀ ਸਕੂਲ ਵਿੱਚ ਪੜ੍ਹਦੀ ਸੀ। ਕਰੀਬ ਤਿੰਨ ਦਿਨ ਪਹਿਲਾਂ ਰੋਜ਼ ਦੀ ਤਰ੍ਹਾਂ ਉਸਦੀ ਲੜਕੀ ਘਰੋਂ ਪੜ੍ਹਨ ਲਈ ਸਕੂਲ ਗਈ ਸੀ ਪਰ ਛੁੱਟੀ ਹੋਣ ਦੇ ਬਾਵਜੂਦ ਘਰ ਨਹੀਂ ਆਈ। ਦੇਰ ਸ਼ਾਮ ਤੱਕ ਧੀ ਦਾ ਕੁਝ ਪਤਾ ਨਾ ਲੱਗਾ ਤਾਂ ਉਹਨਾਂ ਆਪਣੇ ਪੱਧਰ ’ਤੇ ਭਾਲ ਸ਼ੁਰੂ ਕਰ ਦਿੱਤੀ। ਕਾਫੀ ਭੱਜ ਦੌੜ ਦੇ ਬਾਵਜੂਦ ਨਾਬਾਲਗ ਦਾ ਕੋਈ ਸੁਰਾਗ ਹੱਥ ਨਾ ਲੱਗਾ ਤਾਂ ਇਹ ਮਾਮਲਾ ਥਾਣਾ ਪਵਾਲ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਪਰਿਵਾਰ ਨੇ ਖਦਸ਼ਾ ਜਾਹਰ ਕੀਤਾ ਕਿ ਕਿਸੇ ਨੇ ਉਸ ਦੀ ਨਬਾਲਗ ਧੀ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ।।

A Minor Girl Who Went To School From Home Is Missing The Family Accused Her Of Cheating On Her With The Pretense Of Marriage


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App