ਮਹਾਨਗਰ ਦੇ ਬਲੋਕੀ ਰੋਡ ਤੋਂ ਲੰਘ ਰਹੀਆਂ ਐਕਟਿਵਾ ਸਵਾਰ ਔਰਤਾਂ ਕੋਲੋਂ ਬਦਮਾਸ਼ਾਂ ਨੇ ਮੋਬਾਈਲ ਫੋਨ ਲੁੱਟ ਲਿਆ। ਉਕਤ ਮਾਮਲੇ ਵਿੱਚ ਬੋਹਵਾਲ ਪੁਲਿਸ ਨੇ ਪਿੰਡ ਫਾਗਲਾ ਦੀ ਰਹਿਣ ਵਾਲੀ ਕਿਰਨਦੀਪ ਕੌਰ ਦੇ ਬਿਆਨ ਉੱਪਰ ਪਰਚਾ ਦਰਜ ਕਰ ਕੇ ਖੋਹ ਦੀ ਵਾਰਦਾਤ ਕਰਨ ਵਾਲੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਕਿਰਨਦੀਪ ਕੌਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਵਾਰਦਾਤ ਵਾਲੇ ਦਿਨ ਉਹ ਆਪਣੀ ਭੈਣ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਪਿੰਡ ਬੱਲੋਕੀ ਵੱਲ ਜਾ ਰਹੀ ਸੀ। ਇਸ ਦੌਰਾਨ ਜਦ ਦੋਨੋਂ ਭੈਣਾਂ ਬਲੋਕੀ ਰੋਡ ਗੰਦਾ ਨਾਲ ਪੁਲੀ ਕੋਲ ਪੁੱਜੀਆਂ ਤਾਂ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਦੋ ਅਣਪਛਾਤੇ ਨੌਜਵਾਨਾਂ ਨੇ ਉਸਦੇ ਹੱਥ ਵਿੱਚ ਫੜਿਆ ਮੋਬਾਈਲ ਫੋਨ ਝਪਟ ਲਿਆ। ਵਾਰਦਾਤ ਨੂੰ ਅੰਜ਼ਾਮ ਦੇ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਦੇ ਤਫਤੀਸ਼ ਅਧਿਕਾਰੀ ਸਹਾਇਕ ਥਾਣੇਦਾਰ ਰਜਿੰਦਰ ਕੁਮਾਰ ਮੁਤਾਬਕ ਸ਼ਿਕਾਇਤ ਕਰਤਾ ਦੇ ਬਿਆਨਾਂ ਉੱਪਰ ਪਰਚਾ ਦਰਜ ਕਰ ਕੇ ਵਾਰਦਾਤ ਵਾਲੇ ਥਾਂ ਦੇ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈਣ ਮਗਰੋਂ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
In Ludhiana Motorcycle riding Miscreants Snatched A Mobile From A Passer by Woman
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)