ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿਖੇ ਗ੍ਰੰਥੀ ਸਿੰਘ ਦੀ ਨਾਬਾਲਿਗ ਧੀ ਨੂੰ ਅਗਵਾ ਕਰ ਕੇ ਜਬਰ-ਜਨਾਹ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਉੱਤਰ ਪ੍ਰਦੇਸ਼ ਦੀ ਸਰਕਾਰ ਨੂੰ ਦੋਸ਼ੀਆਂ ਦੀ ਗ੍ਰਿਫ਼ਤਾਰੀ ਸਬੰਧੀ ਦਿੱਤੇ ਗਏ ਇਕ ਹਫ਼ਤੇ ਦੇ ਅਲਟੀਮੇਟਮ ਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੂਰਾ ਸਹਿਯੋਗ ਕਰਦੀ ਹੈ ਅਤੇ ਲੋੜ ਪੈਣ ਉੱਤੇ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸਖ਼ਤ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਯੂਪੀ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਉਹ ਸਿੱਖ ਸੰਗਤ ਨੂੰ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਨਾ ਕਰੇ ਅਤੇ ਦੋਸ਼ੀਆਂ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਐਡਵੋਕੇਟ ਧਾਮੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਤੋਂ ਮੰਗ ਕੀਤੀ ਕਿ ਇਸ ਘਿਨੌਣੇ ਅਪਰਾਧ ਵਿਚ ਸ਼ਾਮਲ ਸਾਰੇ ਦੋਸ਼ੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਉਹ ਖ਼ੁਦ ਯਕੀਨੀ ਬਣਾਉਣ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਯੋਗੀ ਆਦਿੱÇਆ ਨਾਥ ਨੂੰ ਸੂਬੇ ’ਚ ਧੀਆਂ-ਭੈਣਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨੀ ਕਾਰਵਾਈ ਕਰਨ ਵਾਲੇ ਉਨ੍ਹਾਂ ਦੇ ਬਿਆਨ ਯਾਦ ਦਿਵਾਉਂਦਿਆਂ ਕਿਹਾ ਕਿ ਸਰਕਾਰ ਨੂੰ ਪੀਲੀਭੀਤ ਨਾਲ ਸਬੰਧਤ ਇਸ ਘਿਨੌਣੇ ਮਾਮਲੇ ਵਿਚ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ।
ਧਾਮੀ ਨੇ ਕਿਹਾ ਕਿ ਇਸ ਘਟਨਾ ਬਾਰੇ ਯੂਪੀ ਦੀ ਸੰਗਤ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੀਲੀਭੀਤ ਜ਼ਿਲ੍ਹੇ ਦੇ ਪੁਲਿਸ ਕਪਤਾਨ ਇਸ ਮਾਮਲੇ ਵਿਚ ਸਹਿਯੋਗ ਨਹੀਂ ਕਰ ਰਹੇ ਹਨ। ਉਨ੍ਹਾਂ ਯੂਪੀ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵਿਚ ਢਿੱਲੀ ਕਾਰਗੁਜ਼ਾਰੀ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਉੱਤੇ ਵੀ ਕਾਰਵਾਈ ਕੀਤੀ ਜਾਵੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸਿੱਖ ਮਿਸ਼ਨ ਕਾਂਸ਼ੀਪੁਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੂੰ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਲਈ ਅਤੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮਿਸ਼ਨ ਦੇ ਇੰਚਾਰਜ ਵੱਲੋਂ ਘਟਨਾ ਦੀ ਸਮੁੱਚੀ ਰਿਪੋਰਟ ਪ੍ਰਾਪਤ ਹੋ ਗਈ ਹੈ ਜੋ ਅਗਲੇਰੀ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜ ਦਿੱਤੀ ਗਈ ਹੈ।
Those Who Raped Granthi Singh s Daughter In Up Should Be Arrested Immediately Harjinder Dhami
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)