ਉਮੀਦਵਾਰਾਂ ਦੇ ਖਰਚੇ ਦੀ ਸੀਮਾ ਹਣ 40 ਲੱਖ ਰਪਃ ਕਮਿਸ਼ਨਰ ਵਰਿੰਦਰ ਕਮਾਰ ਸ਼ਰਮਾ

10/01/2022 | The public times | punjab

ਲਧਿਆਣਾ, 9 ਜਨਵਰੀ (000) - ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਹਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇੱਕ ਉਮੀਦਵਾਰ ਆਪਣੀ ਚੋਣ ਮਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰਪ ਹੀ ਖਰਚ ਕਰ ਸਕੇਗਾ। ਕੀਤੇ ਜਾ ਸਕਦੇ ਖਰਚੇ ਬਾਰੇ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਹਣੇ ਤੋਂ ਹੀ ਅਗਾਹ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਮੀਟਿੰਗ ਅੱਜ ਜ਼ਿਲਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਲਧਿਆਣਾ ਸ਼ਰੀ ਵਰਿੰਦਰ ਕਮਾਰ ਸ਼ਰਮਾ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨਮਾਇੰਦਿਆਂ ਨੇ ਭਾਗ ਲਿਆ ਅਤੇ ਜ਼ਿਲਹਾ ਪਰਸਾਸ਼ਨ ਨੂੰ ਸਹਿਯੋਗ ਦਾ ਭਰੋਸਾ ਦਿੱਤਾ। ਸ਼ਰੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣਾਂ ਲਈ ਜ਼ਰੂਰੀ ਹੋਰ ਫਟਕਲ ਕੰਮਾਂ ਉੱਤੇ ਹੀ ਖਰਚ ਸਕਣਗੇ। ਇਸ ਲਈ ਉਨਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇੱਕ ਦਿਨ ਪਹਿਲਾਂ ਆਪਣੇ ਨਾਮ ਉੱਤੇ ਜਾਂ ਆਪਣੇ ਚੋਣ ਜੰਟ ਨਾਲ ਸਾਂਾ ਬੈਂਕ ਜਾਂ ਪੋਸਟਲ ਖਾਤਾ ਖਲਵਾਉਣਾ ਪਵੇਗਾ। ਉਮੀਦਵਾਰ ਸਾਰਾ ਚੋਣ ਖਰਚਾ ਇਸੇ ਖਾਤੇ ਵਿੱਚੋਂ ਕਰ ਸਕਣਗੇ। 10 ਹਜ਼ਾਰ ਰਪ ਤੱਕ ਦੀ ਅਦਾਇਗੀ ਨਗਦੀ ਕੀਤੀ ਜਾ ਸਕੇਗੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ। ਉਨਹਾਂ ਨਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਵੋਟਾਂ ਲੈਣ ਲਈ ਗੈਰਕਾਨੂੰਨੀ ਤਰੀਕੇ ਜਿਵੇਂ ਕਿ ਸ਼ਰਾਬ ਅਤੇ ਨਸ਼ਿਆਂ ਦੀ ਵੰਡ, ਨਗਦੀ ਦੀ ਵੰਡ, ਤੋਹਫ਼ਿਆਂ ਦੀ ਵੰਡ ਆਦਿ ਨਾ ਕੀਤੀ ਜਾਵੇ। ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਤੇ ਨਿਗਰਾਨੀ ਰੱਖਣ ਲਈ ਜਿੱਥੇ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਖਰਚਾ ਨਿਗਰਾਨ ਭੇਜੇ ਜਾਣਗੇ ਉਥੇ ਹੀ ਸਥਾਨਕ ਪੱਧਰ ਉੱਤੇ ਵੀ ਕਈ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਉਮੀਦਵਾਰਾਂ ਵੱਲੋਂ ਜੋ ਵੀ ਖਰਚਾ ਕੀਤਾ ਜਾਵੇਗਾ ਉਸਦਾ ਵੇਰਵਾ ਰੋਜ਼ਾਨਾ ਖਰਚਾ ਰਜਿਸਟਰ ਵਿੱਚ ਦਰਜ ਕਰਨਾ ਹੋਵੇਗਾ। ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਗਪਤ ਰਜਿਸਟਰ ਵਿੱਚ ਵੀ ਇਹੀ ਖਰਚਾ ਦਰਜ ਕੀਤਾ ਜਾਵੇਗਾ। ਦੋਵੇਂ ਰਜਿਸਟਰਾਂ ਦਾ ਖਰਚਾ ਆਪਸ ਵਿੱਚ ਮੇਲ ਖਾਣਾ ਚਾਹੀਦਾ ਹੈ। ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਰਿਜ਼ਲਟ ਆਉਣ ਤੱਕ ਦੇ ਸਾਰੇ ਖਰਚੇ ਦੇ ਬਿੱਲ ਅਤੇ ਵਾਊਚਰ ਸੰਭਾਲ ਕੇ ਰੱਖਣੇ ਪੈਣਗੇ। ਹਰੇਕ ਖਰਚੇ ਦੀ ਪਰਵਾਨਗੀ ਸੰਬੰਧਤ ਰਿਟਰਨਿੰਗ ਅਫ਼ਸਰ ਤੋਂ ਲੈਣੀ ਲਾਜ਼ਮੀ ਹੋਵੇਗੀ। ਉਨਹਾਂ ਕਿਹਾ ਕਿ ਸਾਰਾ ਖਰਚਾ ਚੋਣ ਕਮਿਸ਼ਨ ਵੱਲੋਂ ਤੈਅ ਰੇਟਾਂ ਮਤਾਬਿਕ ਹੀ ਬੱਕ ਕੀਤਾ ਜਾਵੇਗਾ। ਖਰਚਾ ਨਿਗਰਾਨ ਪੂਰੀ ਚੋਣ ਪਰਕਿਰਿਆ ਦੌਰਾਨ ਖਦ ਤਿੰਨ ਵਾਰ ਹਰੇਕ ਉਮੀਦਵਾਰ ਦਾ ਚੋਣ ਖਰਚਾ ਰਜਿਸਟਰ ਚੈੱਕ ਕਰਨਗੇ। ਸ਼ਰੀ ਸ਼ਰਮਾ ਨੇ ਸਮੂਹ ਪਾਰਟੀ ਨਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲਹਾ ਪਰਸਾਸ਼ਨ ਨੂੰ ਸਹਿਯੋਗ ਦੇਣ। ਮੀਟਿੰਗ ਦੌਰਾਨ ਆਦਰਸ਼ ਚੋਣ ਜ਼ਾਬਤੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜਿਸ ਤਹਿਤ ਦੱਸਿਆ ਗਿਆ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਕਿਸੇ ਦੂਜੇ ਉਮੀਦਵਾਰ ਦੀ ਨਿੱਜ਼ੀ ਜ਼ਿੰਦਗੀ ਉੱਤੇ ਸੱਟ ਨਹੀਂ ਮਾਰੀ ਜਾ ਸਕੇਗੀ। ਜਾਤ, ਧਰਮ, ਰੰਗ ਅਤੇ ਲਾਲਚ ਦੇ ਸਿਰ ਉੱਤੇ ਵੋਟਾਂ ਨਹੀਂ ਮੰਗੀਆਂ ਜਾ ਸਕਣਗੀਆਂ। ਹਰੇਕ ਰਾਜਸੀ ਸਰਗਰਮੀ ਲਈ ਅਗਾਊਂ ਪਰਵਾਨਗੀ ਲੈਣੀ ਪਾਵੇਗੀ। ਡੋਰ ਟੂ ਡੋਰ ਚੋਣ ਪਰਚਾਰ ਲਈ ਵੀ ਸਿਰਫ 5 ਵਿਅਕਤੀ ਹੀ ਜਾ ਸਕਦੇ ਹਨ। ਚੋਣ ਪਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਅਜਿਹਾ ਕੋਈ ਵੀ ਕੰਮ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ ਸਮਾਜਿਕ ਭਾਈਚਾਰਾ ਅਤੇ ਸਦਭਾਵਨਾ ਦਾ ਮਾਹੌਲ ਖ਼ਰਾਬ ਹੋਵੇ। ਚੋਣ ਜ਼ਾਬਤਾ ਖਤਮ ਹੋਣ ਤੱਕ ਆਪਣਾ ਹਰ ਤਰਹਾਂ ਦਾ ਅਸਲਾ ਨੇੜਲੇ ਪਲਿਸ ਸਟੇਸ਼ਨ ਉੱਤੇ ਜਮਹਾਂ ਕਰਵਾਇਆ ਜਾਵੇ। ਉਹਨਾਂ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।

candidates spending limit is now rs 40 lakh commissioner virinder kumar sharma


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App