ਲੁਧਿਆਣਾ ਗੁੱਡਜ਼ ਟਰਾਂਸਪੋਰਟ ਐਸੋਸੀਏਸ਼ਨ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਧਰਨੇ ਦੀ ਹਮਾਇਤ ਕੀਤੀ ਗਈ ਹੈ। ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਆਪਣੇ ਸਾਥੀਆਂ ਨਾਲ ਧਰਨੇ ’ਚ ਸ਼ਮੂਲੀਅਤ ਕੀਤੀ। ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਜਗਦੀਸ਼ ਸਿੰਘ ਜੱਸੋਵਾਲ ਨੇ ਦੱਸਿਆ ਕਿ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਦਿੱਤੇ ਜਾ ਰਹੇ ਧਰਨੇ ਦੀ ਉਨ੍ਹਾਂ ਦੀ ਐਸੋਸੀਏਸ਼ਨ ਵੱਲੋਂ ਅਤੇ ਟਰਾਂਸਪੋਰਟਰਾਂ ਦੀ ਸਭ ਤੋਂ ਵੱਡੀ ਜਥੇਬੰਦੀ ਨੇ ਹਮਾਇਤ ਦਿੱਤੀ ਹੈ।ਜੱਸੋਵਾਲ ਨੇ ਦੱਸਿਆ ਕਿ ਜਿੰਨਾ ਚਿਰ ਤੱਕ ਐੱਨਐੱਚਏਆਈ ਵੱਲੋਂ ਵਧੇ ਹੋਏ ਰੇਟ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਸਾਰੇ ਟਰਾਂਸਪੋਰਟਰ ਕਿਸਾਨਾਂ ਦਾ ਸਾਥ ਦੇਣਗੇ।

ਸੋਮਵਾਰ ਦੇ ਧਰਨੇ ’ਚ ਨੇਕ ਸਿੰਘ ਸੇਖੇਵਾਲ, ਦਿਲਬਾਗ ਸਿੰਘ ਗਿੱਲ ਪ੍ਰਧਾਨ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਭੁਪਿੰਦਰ ਸਿੰਘ ਖੁਸ਼ਦਿਲ, ਸਰਬਜੀਤ ਸਿੰਘ, ਸਤਨਾਮ ਸਿੰਘ ਚੱਢਾ, ਅਵਤਾਰ ਸਿੰਘ ਡੀਐੱਸ, ਸ਼ੁਭਕਰਨ, ਸੁਆਮੀ ਸੰਦੀਪ, ਗੁਰਮਿੰਦਰ ਸਿੰਘ, ਸ਼ੁਭ ਕਰਨ ਸਿੰਘ, ਅਨੁੱਜ ਖੁੱਲਰ, ਜੋਗਿੰਦਰ ਸੈਣੀ, ਅਸ਼ੋਕ ਪਾਹਵਾ ਸਮੇਤ ਹੋਰ ਟਰਾਂਸਪੋਰਟਰ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਧਰਨੇ ਨੂੰ ਕਾਮਯਾਬ ਕਰਨ ਲਈ ਟਰਾਂਸਪੋਰਟਰਾਂ ਨੇ ਆਪਣੇ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਰਨੇ ’ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।