ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ’ਚ ਕਾਂਗਰਸ ਨੇ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਮੈਦਾਨ ’ਚ ਉਤਾਰਿਆ ਹੈ। ਇਸ ਨਾਲ ਪੱਛਮੀ ਵਿਧਾਨ ਸਭਾ ਹਲਕੇ ’ਚ ਤਿਕੋਣਾ ਮੁਕਾਬਲਾ ਹੋਵੇਗਾ। ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਮਹਿੰਦਰ ਭਗਤ ਤੇ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ ਨੂੰ ਮੈਦਾਨ ’ਚ ਉਤਾਰਿਆ ਹੈ। ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਨੇ ਅਜੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ ਪਰ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਵਿਚਾਲੇ ਹੀ ਦੇਖਣ ਨੂੰ ਮਿਲੇਗਾ।ਸੁਰਿੰਦਰ ਕੌਰ ਦਾ ਆਪਣੇ ਵਾਰਡ ਦੇ ਨਾਲ-ਨਾਲ ਜਲੰਧਰ ਪੱਛਮੀ ਵਿੱਚ ਵੀ ਚੰਗਾ ਪ੍ਰਭਾਵ ਹੈ। ਉਹ ਲਗਾਤਾਰ ਨਗਰ ਨਿਗਮ ਚੋਣਾਂ ਜਿੱਤਣ ਵਾਲੀ ਪਹਿਲੀ ਮਹਿਲਾ ਕੌਂਸਲਰ ਹੈ। ਇਸ ਤੋਂ ਇਲਾਵਾ ਉਹ ਡਿਪਟੀ ਮੇਅਰ ਵੀ ਰਹਿ ਚੁੱਕੇ ਹਨ। ਵੈਸਟ ਤੋਂ ਸੁਰਿੰਦਰ ਕੌਰ ਪਹਿਲੇ ਦਿਨ ਤੋਂ ਹੀ ਟਿਕਟ ਦੀ ਦਾਅਵੇਦਾਰ ਸੀ, ਹਾਲਾਂਕਿ ਇਸ ਟਿਕਟ ਲਈ ਮਹਿੰਦਰ ਸਿੰਘ ਕੇਪੀ ਦੇ ਨਾਂ 'ਤੇ ਵਿਚਾਰ ਕੀਤਾ ਜਾ ਰਿਹਾ ਸੀ ਪਰ ਕਾਂਗਰਸ ਨੇ ਇਸ ਮਹਿਲਾ ਕੌਂਸਲਰ 'ਤੇ ਭਰੋਸਾ ਪ੍ਰਗਟਾਇਆ ਹੈ।
4 ਜੂਨ ਨੂੰ ਐਲਾਨੇ ਗਏ ਲੋਕ ਸਭਾ ਚੋਣਾਂ ਦੇ ਨਤੀਜਿਆਂ ’ਚ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਨੂੰ 1557 ਵੋਟਾਂ ਦੀ ਲੀਡ ਮਿਲੀ ਸੀ ਤੇ ਭਾਜਪਾ ਦੂਜੇ ਨੰਬਰ ’ਤੇ ਰਹੀ ਸੀ। ਇੱਥੇ ਆਮ ਆਦਮੀ ਪਾਰਟੀ ਨੂੰ ਤੀਜਾ ਸਥਾਨ ਮਿਲਿਆ ਸੀ। ਹਾਲਾਂਕਿ ਇਸ ਵਾਰ ਸਥਿਤੀ ਬਦਲ ਸਕਦੀ ਹੈ ਤੇ ਵਿਧਾਨ ਸਭਾ ਚੋਣਾਂ ਦੀ ਲੜਾਈ ਨਵੇਂ ਸਿਰੇ ਤੋਂ ਹੋਵੇਗੀ।
ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ’ਚ ਕਾਫੀ ਦੇਰੀ ਕੀਤੀ ਹੈ ਤੇ ਹੁਣ ਨਾਮਜ਼ਦਗੀਆਂ ਲਈ ਸਿਰਫ਼ ਦੋ ਦਿਨ ਬਾਕੀ ਹਨ। 21 ਜੂਨ ਨਾਮਜ਼ਦਗੀ ਦੀ ਆਖਰੀ ਮਿਤੀ ਹੈ। ਭਾਜਪਾ ਦੀ ਉਮੀਦਵਾਰ ਸ਼ੀਤਲ ਅੰਗੁਰਲ ਅੱਜ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਤੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨਾਮਜ਼ਦਗੀ ਦੇ ਆਖਰੀ ਦਿਨ ਸ਼ੁੱਕਰਵਾਰ ਨੂੰ ਕਾਗਜ਼ ਦਾਖਲ ਕਰਨਗੇ।
Congress Has Given Ticket To Surinder Kaur For Jalandhar West Constituency
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)