ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਬੋਪਾਰਾਏ ਵਿਖੇ ਸੰਤ ਬਾਬਾ ਸੱਜਣ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲਿਆ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਗੁਰਦੁਆਰਾ ਸਾਹਿਬ ਦੇ ਗੁੰਬਦ ’ਤੇ ਸੋਨੇ ਦਾ ਕਲਸ਼ ਚੜ੍ਹਾਇਆ ਗਿਆ ਅਤੇ ਬੰਦ ਪਇਆ ਪੁਰਾਤਨ ਖੂਹ ਵੀ ਚਲਾਇਆ ਗਿਆ।
ਇਸ ਮੌਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ। ਬਾਬਾ ਸੱਜਣ ਸਿੰਘ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਧਾ ਕਿੱਲੋ ਸੋਨੇ ਦਾ ਇਹ ਕਲਸ਼ ਚੜ੍ਹਾਇਆ ਗਿਆ ਹੈ, ਜਿਸ ਦੀ ਕੀਮਤ ਲਗਪਗ 40 ਲੱਖ ਰੁਪਏ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਲਾਭ ਸਿੰਘ ਖਾਲਸਾ ਦੇ ਬਚਨ ਸਨ ਕਿ ਕਿਸੇ ਦਿਨ ਇਸ ਅਸਥਾਨ ’ਤੇ ਗੁੰਬਦ ’ਤੇ ਸੋਨੇ ਦੇ ਕਲਸ਼ ਲੱਗਣਗੇ, ਅੱਜ ਬਾਬਾ ਲਾਭ ਸਿੰਘ ਦੇ ਬਚਨ ਪੂਰੇ ਹੋਏ ਹਨ।ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ, ਬਾਬਾ ਚਰਨਜੀਤ ਸਿੰਘ ਸੁਰ ਸਿੰਘ ਵਾਲੇ, ਆਦਿ ਮੌਜੂਦ ਸਨ।





