18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਦੀ ਸ਼ੁਰੂਆਤ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣ ਨਾਲ ਹੋਵੇਗੀ। ਪੰਜਾਬ ਦੇ ਸੰਸਦ ਮੈਂਬਰ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ ਜਿਸ ਵਿਚ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸ਼ਾਮਲ ਹੈ। ਹਾਲਾਂਕਿ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਹਲਫ਼ ਲੈਣ 'ਤੇ ਸਸਪੈਂਸ ਬਰਕਰਾਰ ਹੈ ਕਿਉਂਕਿ ਪਿਛਲੇ ਸਾਲ ਮਾਰਚ ਮਹੀਨੇ ਐਨਐਸਏ ਲੱਗਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ ਤੇ ਬੀਤੇ ਦਿਨੀਂ ਸਰਕਾਰ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ ਦੀ ਮਿਆਦ ਇਕ ਸਾਲ ਲਈ ਹੋਰ ਵਧਾ ਦਿੱਤੀ ਗਈ ਹੈ ਜਿਸ ਕਾਰਨ ਕੁਝ ਵੀ ਸਪੱਸ਼ਟ ਨਹੀਂ ਕਿਹਾ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਹਲਫ਼ ਲੈਣ ਲਈ ਬਾਹਰ ਆਵੇਗਾ ਜਾਂ ਨਹੀਂ ?