ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਦੇ ਸੈਸ਼ਨ ਦੌਰਾਨ ਆਪਣਾ ਪਲੇਠਾ ਭਾਸ਼ਣ ਦਿੰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ।ਮੀਤ ਹੇਅਰ ਨੇ ਰਾਸ਼ਟਰਪਤੀ ਸੰਬੋਧਨ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਸੰਬੋਧਨ ਵਿੱਚ ਪੰਜਾਬ ਦਾ ਨਾਮ ਵੀ ਜ਼ਿਕਰ ਨਾ ਹੋਣ ਉੱਤੇ ਖੇਦ ਪ੍ਰਗਟਾਇਆ। ਮੀਤ ਹੇਅਰ ਨੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ 80 ਫੀਸਦੀ ਕੁਰਬਾਨੀਆਂ ਤੋਂ ਲੈ ਕੇ ਵੰਡ ਦਾ ਸੰਤਾਪ ਭੋਗਣ, ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ਭਰਨ, ਬਾਰਡਰਾਂ ਉੱਤੇ ਸੈਨਿਕਾਂ ਵੱਲੋਂ ਸ਼ਹੀਦੀ ਪਾਉਣ ਅਤੇ ਖੇਡਾਂ ਖਾਸ ਕਰਕੇ ਓਲੰਪਿਕਸ ਵਿੱਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕੀਤਾ।ਮੀਤ ਹੇਅਰ ਨੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ, ਅਰਸ਼ਦੀਪ ਸਿੰਘ ਤੱਕ ਦਾ ਜ਼ਿਕਰ ਕੀਤਾ।
ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਸਮਾਗਮ ਮੌਕੇ ਤੱਤਕਾਲੀ ਗ੍ਰਹਿ ਮੰਤਰੀ ਸਰਦਾਰ ਪਟੇਲ ਵੱਲੋਂ ਪੰਜਾਬੀਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਦਾ ਜ਼ਿਕਰ ਕਰਦਿਆਂ ਪੰਜਾਬ ਨਾਲ ਕੇਂਦਰ ਦੀ ਵਿਤਕਰੇਬਾਜੀ ਅਤੇ ਗੁਆਂਢੀ ਸੂਬਿਆਂ ਨੂੰ ਟੈਕਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਨਾਲ ਧੱਕੇ ਦੀ ਗੱਲ ਕਹੀ। ਮੀਤ ਹੇਅਰ ਨੇ ਪੰਜਾਬ ਦੇ ਆਰਡੀਐਫ ਸਮੇਤ ਰੋਕੇ 8000 ਕਰੋੜ ਰੁਪਏ ਦੇ ਫੰਡਾਂ ਨੂੰ ਜਾਰੀ ਕਰਨ ਦੀ ਮੰਗ ਰੱਖੀ। ਮੀਤ ਹੇਅਰ ਨੇ ਕੇਂਦਰੀ ਏਜੰਸੀਆਂ ਰਾਹੀਂ ਅਰਵਿੰਦ ਕੇਜਰੀਵਾਲ, ਮਨੀਸ ਸਿਸੋਦੀਆ, ਹੇਮੰਤ ਸੋਰੇਨ ਸਮੇਤ ਵਿਰੋਧੀ ਧਿਰ ਦੇ ਲੀਡਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮੁੱਦਾ ਵੀ ਚੁੱਕਿਆ । ਅਗਨੀਵੀਰ ਸਕੀਮ ਦਾ ਪਹਿਲਾ ਸ਼ਹੀਦ ਪੰਜਾਬੀ ਅੰਮ੍ਰਿਤਪਾਲ ਸਿੰਘ ਸੀ ਜਿਸ ਨੂੰ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ । ਮੀਤ ਹੇਅਰ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਬੋਲਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਰੱਖੀ।
Member Of Parliament From Sangrur Gurmeet Singh Meet Hare Gave His First Speech In The Lok Sabha
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)