ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਅੱਜ, ਪੰਥ ਨਾਲ ਜੁੜੇ ਮੁੱਦਿਆਂ 'ਤੇ ਹੋਣਗੀਆਂ ਵਿਚਾਰਾਂ

15/07/2024 | Public Times Bureau | Amritsar

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਅੱਜ ਬਾਅਦ ਦੁਪਹਿਰ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ। ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਦਿੱਤੇ ਮਾਫ਼ੀਨਾਮੇ 'ਤੇ ਵਿਚਾਰ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਮਾਫ਼ੀਨਾਮੇ 'ਤੇ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਅਜਾਇਬ ਘਰ 'ਚ ਖਾਲਿਸਤਾਨ ਸਮਰਥਕਾਂ ਦੀਆਂ ਤਸਵੀਰਾਂ ਲਗਾਉਣ 'ਤੇ ਵੀ ਵਿਚਾਰ ਕੀਤਾ ਜਾਵੇਗਾ। ਦੋ ਦਿਨ ਪਹਿਲਾਂ ਪਾਕਿਸਤਾਨ 'ਚ ਮਾਰੇ ਗਏ ਖਾਲਿਸਤਾਨੀ ਅੱਤਵਾਦੀ ਤੇ ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ 'ਚ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਬਣੇ ਅਜਾਇਬ ਘਰ 'ਚ ਖਾਲਿਸਤਾਨੀ ਸਮਰਥਕਾਂ ਦੀਆਂ ਤਸਵੀਰਾਂ ਲਗਾਉਣ ਦੀ ਗੱਲ ਕਹੀ ਸੀ।


ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਣੇ ਡੰਮੀ ਸੈੱਟ 'ਤੇ ਮੁਹਾਲੀ 'ਚ ਟੀ.ਵੀ ਸੀਰੀਅਲ ਉਡਾਰੀਆਂ ਦੀ ਸ਼ੂਟਿੰਗ ਦੌਰਾਨ ਕੀਤੇ ਗਏ ਨਕਲੀ ਆਨੰਦ ਕਾਰਜ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਯੋਗਾ ਗਰਲ ਅਰਚਨਾ ਮਕਵਾਨਾ ਵਿਰੁੱਧ ਵੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਸ੍ਰੀ ਹਰਿਮੰਦਰ ਸਾਹਿਬ 'ਚ ਯੋਗ ਆਸਣ ਕਰਨ 'ਤੇ ਮਰਿਆਦਾ ਦੀ ਉਲੰਘਣਾ ਕਰ ਕੇ ਪਰਿਕਰਮਾ 'ਚ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ 'ਤੇ ਪਾਬੰਦੀ ਦਾ ਫਰਮਾਨ ਜਾਰੀ ਹੋ ਸਕਦਾ ਹੈ।

A meeting of jathedars of panj takhts will be held today at sri akal takht sahib to discuss issues related to panth


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App