ਗਿਆਨੀ ਰਘਬੀਰ ਸਿੰਘ ਵੱਲੋਂ ਮੁੱਖ ਸੰਪਾਦਕ ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

20/07/2024 | Public Times Bureau | panjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬੀ ਦੇ ਸੀਨੀਅਰ ਪੱਤਰਕਾਰ ਅਤੇ ਪਹਿਰੇਦਾਰ ਅਖ਼ਬਾਰ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜਸਪਾਲ ਸਿੰਘ ਹੇਰਾਂ ਇਕ ਪੰਥਪ੍ਰਸਤ ਅਤੇ ਪੰਜਾਬ ਹਿਤੈਸ਼ੀ ਪੱਤਰਕਾਰ ਸਨ ਅਤੇ ਉਨ੍ਹਾਂ ਦੇ ਬੇਵਕਤ ਅਕਾਲ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਵੱਡਾ ਘਾਟਾ ਪਿਆ ਹੈ। ਉਨ੍ਹਾਂ ਸ. ਹੇਰਾਂ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੋਜ਼ਾਨਾ ਪਹਿਰੇਦਾਰ ਅਖ਼ਬਾਰ ਦੇ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ. ਜਸਪਾਲ ਸਿੰਘ ਦਾ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਅਹਿਮ ਸਥਾਨ ਸੀ। ਸ. ਜਸਪਾਲ ਸਿੰਘ ਦਾ ਅਕਾਲ ਚਲਾਣਾ ਦੁਖਦਾਈ ਹੈ। ਐਡਵੋਕੇਟ ਧਾਮੀ ਨੇ ਸ. ਜਸਪਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਦਿ ਨੇ ਵੀ ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ।


Giani Raghbir Singh Expressed Grief Over The Death Of Chief Editor Jaspal Singh Heran


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App