ਬਠਿੰਡਾ 'ਚ ਇਕ ਕਿੱਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, 2 ਲੱਖ 65 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ ਦੋ ਕਾਰਾਂ ਬਰਾਮਦ

21/07/2024 | Public Times Bureau | panjab

ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 1 ਕਿੱਲੋ 5 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਕੋਲੋਂ ਹੈਰੋਇਨ ਤੋਂ ਇਲਾਵਾ 2 ਲੱਖ 65 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ।ਐੱਸਐੱਸਪੀ ਦੀਪਕ ਪਾਰੀਕ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਸਰਹਿੰਦ ਨਹਿਰ ਰਿੰਗ ਰੋਡ ’ਤੇ ਸ਼ੱਕੀ ਵਿਅਕਤੀ ਦੀ ਚੈਕਿੰਗ ਕਰ ਰਹੀ ਸੀ। ਇਸੇ ਦੌਰਾਨ ਪੁਲਿਸ ਨੂੰ ਸਰਹਿੰਦ ਨਹਿਰ ਦੀ ਪਟੜੀ ’ਤੇ ਇਨੋਵਾ ਕਾਰ ਖੜ੍ਹੀ ਦਿਖਾਈ ਦਿੱਤੀ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਜਦੋਂ ਇਨੋਵਾ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚ ਸਵਾਰ ਦੋ ਨੌਜਵਾਨਾਂ ਕੋਲੋਂ ਇਕ ਕਿੱਲੋ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਨੌਜਵਾਨਾਂ ਦੀ ਪਛਾਣ ਤਰਸੇਮ ਸਿੰਘ ਵਾਸੀ ਬਸਤੀ ਨੰਬਰ ਦੋ ਬੀੜ ਤਲਾਬ ਹਾਲ ਬਾਅਦ ਐੱਸਐੱਸ ਨਗਰ ਬਠਿੰਡਾ ਅਤੇ ਕਰਨਪ੍ਰੀਤ ਸਿੰਘ ਵਾਸੀ ਪਿੰਡ ਕਾਠਗੜ੍ਹ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।

ਦੋਵਾਂ ਵਿਅਕਤੀਆਂ ਤੋਂ ਸਖਤੀ ਨਾਲ ਪੁੱਛ-ਪੜਤਾਲ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਉਕਤ ਹੈਰੋਇਨ ਉਹ ਗਨੇਸ਼ ਸਿੰਘ ਵਾਸੀ ਕਾਠਗੜ੍ਹ ਜ਼ਿਲ੍ਹਾ ਫਾਜ਼ਿਲਕਾ ਤੋਂ ਲੈ ਕੇ ਆਏ ਸਨ। ਉਕਤ ਹੈਰੋਇਨ ਬਠਿੰਡਾ ਖੇਤਰ ’ਚ ਵੇਚੀ ਜਾਣੀ ਸੀ। ਪੁੱਛਗਿੱਛ ਦੌਰਾਨ ਪੁਲਿਸ ਨੇ ਤਰਸੇਮ ਸਿੰਘ ਕੋਲੋਂ 2 ਲੱਖ 65 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਹੌਂਡਾ ਸਿਟੀ ਤੇ ਇਨੋਵਾ ਕਾਰ ਬਰਾਮਦ ਕੀਤੀ ਹੈ। ਐੱਸਐੱਸਪੀ ਨੇ ਦੱਸਿਆ ਕਿ ਹੈਰੋਇਨ ਦੀ ਵਿਕਰੀ ਕਰਨ ਵਾਲਾ ਗਨੇਸ਼ ਸਿੰਘ ’ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਨਸ਼ਾ ਤਸਕਰੀ ਦੇ ਪੰਜ ਮੁਕੱਦਮੇ ਦਰਜ ਹਨ। ਨਸ਼ਾ ਤਸਕਰ ਗਨੇਸ਼ ਨੇ ਇਹ ਹੈਰੋਇਨ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਮੰਗਵਾਈ ਸੀ। ਮੁਲਜ਼ਮਾਂ ਕੋਲੋ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨਾਲ ਹੋਰ ਕਿਹੜੇ ਤਸਕਰ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।


Three Arrested Along With One Kilo Of Heroin Drug Money Worth Rs 2 Lakh 65 Thousand And Two Cars Recovered In Bathinda


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App