ਅਮਰੀਕਾ 'ਚ ਗੋਲ਼ੀ ਲੱਗਣ ਨਾਲ ਬੇਗੋਵਾਲ ਦੇ ਨੌਜਵਾਨ ਸਣੇ ਦੋ ਜਣਿਆਂ ਦੀ ਮੌਤ, ਤਿੰਨ ਜ਼ਖ਼ਮੀ

23/07/2024 | Public Times Bureau | panjab

ਅਮਰੀਕਾ ਦੇ ਮਿਸੀਸਿਪੀ ਸ਼ਹਿਰ ਵਿੱਚ ਅਣਪਛਾਤੇ ਕਾਰ ਚਾਲਕ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ 'ਚ ਇੱਕ ਦੁਕਾਨ ਦੇ ਬਾਹਰ ਕੰਮ ਕਰ ਰਹੇ ਬੇਗੋਵਾਲ ਦੇ ਇਕ ਨੌਜਵਾਨ ਸਣੇ ਦੋ ਜਣਿਆਂ ਦੀ ਮੌਤ ਹੋ ਗਈ, ਜਦੋਂਕਿ ਤਿੰਨ ਜਣੇ ਜ਼ਖ਼ਮੀ ਹੋ ਗਏ।ਜਾਣਕਾਰੀ ਅਨੁਸਾਰ, ਇਹ ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਦਾ ਰਹਿਣ ਵਾਲਾ ਸੀ। ਮ੍ਰਿਤਕ ਵਿਅਕਤੀ ਅਮਰੀਕਾ ਦੇ ਮਿਸੀਸਿਪੀ 'ਚ ਇਕ ਸਟੋਰ 'ਚ ਕੰਮ ਕਰ ਰਿਹਾ ਸੀ। ਘਟਨਾ ਸਮੇਂ ਉਹ ਆਪਣੇ ਕੰਮ ਦੌਰਾਨ ਬਾਹਰ ਖੜ੍ਹਾ ਸੀ।

ਮ੍ਰਿਤਕ ਦੇ ਪਿਤਾ ਵੱਸਣ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਜਸਵੀਰ ਸਿੰਘ (33) ਇਕ ਸਾਲ ਪਹਿਲਾਂ 40 ਲੱਖ ਰੁਪਏ ਦਾ ਕਰਜ਼ਾ ਲੈ ਕੇ ਕਮਾਉਣ ਲਈ ਵਿਦੇਸ਼ ਗਿਆ ਸੀ। ਉਸ ਦੇ ਦੋ ਬੱਚੇ ਇਕ ਲੜਕਾ ਤੇ ਇਕ ਲੜਕੀ ਹਨ। ਉਸ ਦਾ ਭਰਾ ਵੀ ਆਪਣੇ ਪਰਿਵਾਰ ਨਾਲ ਬਾਹਰ ਰਹਿੰਦਾ ਹੈ ਜਿੱਥੇ ਉਸ ਦਾ ਬੇਟਾ ਇਕ ਦੁਕਾਨ 'ਤੇ ਕੰਮ ਕਰ ਰਿਹਾ ਸੀ ਅਤੇ ਉਹ ਦੁਕਾਨ ਦੇ ਬਾਹਰ ਖੜ੍ਹਾ ਸੀ, ਉਦੋਂ ਕਾਰ 'ਚ ਸਵਾਰ 2 ਤੋਂ ਤਿੰਨ ਅਣਪਛਾਤੇ ਲੋਕਾਂ ਨੇ ਉਸ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿੱਥੇ ਗੋਲ਼ੀ ਲੱਗਣ ਨਾਲ ਉਸ ਦੇ ਲੜਕੀ ਦੀ ਮੌਤ ਹੋ ਗਈ ਅਤੇ ਉੱਥੇ ਮੌਜ਼ੂਦ ਇਕ ਵਿਅਕਤੀ ਦੀ ਵੀ ਮੌਤ ਹੋ ਗਈ, ਜਦੋਂਕਿ ਤਿੰਨ ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਉਨ੍ਹਾਂ ਕਿਹਾ ਇਸ ਮਾਮਲੇ ਜਾਂ ਹਮਲੇ ਨਾਲ ਜੁੜੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਮ੍ਰਿਤਕ ਜਸਵੀਰ ਸਿੰਘ ਦੇ ਪਿਤਾ ਵੱਸਣ ਸਿੰਘ ਅਤੇ ਪਰਿਵਾਰ ਨੇ ਮੰਗ ਕੀਤੀ ਕਿ ਜਸਵੀਰ ਸਿੰਘ ਦੇ ਪਰਿਵਾਰ ਨੂੰ ਬਾਹਰ ਬੁਲਾਇਆ ਜਾਵੇ ਤਾਂਕਿ ਉਨ੍ਹਾਂ ਦੇ ਬੱਚੇ ਆਖ਼ਰੀ ਵਾਰ ਆਪਣੇ ਪਿਤਾ ਨੂੰ ਇਕੱਠੇ ਵੇਖ ਸਕਣ। ਇਹ ਦੁਖਦਾਈ ਸਮਾਚਾਰ ਸੁਣਦੇ ਹੀ ਪਰਿਵਾਰ ਤੇ ਰਿਸ਼ਤੇਦਾਰਾਂ 'ਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਨੂੰ ਲੈ ਕੇ ਮਿਸੀਸਿਪੀ ਦੇ ਜੈਕਸਨ ਸ਼ਹਿਰ ਦੇ ਪੁਲਿਸ ਮੁਖੀ ਜੋਸੇਫ਼ ਵੈਡ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਲੋਕ ਜ਼ਖ਼ਮੀ ਹੋਏ ਹਨ, ਉਨ੍ਹਾਂ ਦਾ ਫਿਲਹਾਲ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਮਲਾਵਰ ਕਾਲੀ ਹੌਂਡਾ ਕਾਰ ਵਿੱਚ ਆਏ ਸਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।


Two People Including The Youth Of Begowal Died Three Were Injured Due To Gunshots In America


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App