ਸਮਾਣਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਮਰੀਜ਼ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

23/07/2024 | Public Times Bureau | panjab

ਪੁਰਾਣੀ ਰੰਜਿਸ਼ ਦੇ ਚੱਲਦਿਆਂ ਐਤਵਾਰ ਦੇਰ ਰਾਤ ਪਿੰਡ ਫਤਿਹਪੁਰ ਵਿੱਚ ਦੋ ਧਿਰਾਂ ਵਿੱਚ ਲੜਾਈ ਹੋ ਗਈ। ਜਿਸ ਤੋਂ ਬਾਅਦ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਮਾਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਇਸ ਦੌਰਾਨ ਜ਼ਖ਼ਮੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਐਮਰਜੈਂਸੀ ਵਿੱਚ ਪਏ ਹਸਪਤਾਲ ਦੇ ਸਾਮਾਨ ਦੀ ਵੀ ਭੰਨਤੋੜ ਕੀਤੀ ਗਈ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ ਗਿਆ ਜਦਕਿ ਕੁਝ ਜ਼ਖਮੀਆਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜ਼ਖ਼ਮੀਆਂ ਵਿੱਚ ਅੰਮ੍ਰਿਤਪਾਲ ਸਿੰਘ, ਬਲਰਾਜ ਸਿੰਘ, ਬਿਕਰਮਜੀਤ ਸਿੰਘ, ਸੁਰਿੰਦਰ ਸਿੰਘ, ਵਰਿੰਦਰ ਸਿੰਘ, ਜਰਨੈਲ ਸਿੰਘ, ਕਾਲੀ, ਰਾਜਿੰਦਰ ਸਿੰਘ ਸਾਰੇ ਵਾਸੀ ਪਿੰਡ ਫਤਿਹਪੁਰ ਸ਼ਾਮਲ ਹਨ।ਪੁਲਿਸ ਅਤੇ ਹਸਪਤਾਲ ਸਟਾਫ਼ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸਮੇਂ ਪਿੰਡ ਫਤਿਹਪੁਰ ਵਿਖੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਤੋਂ ਬਾਅਦ ਜ਼ਖਮੀ ਅੰਮ੍ਰਿਤਪਾਲ ਸਿੰਘ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਰਾਤ ਸਮੇਂ 1 ਵਜੇ ਤੋਂ ਬਾਅਦ ਸਿਵਲ ਹਸਪਤਾਲ ਲਿਆਂਦਾ।

ਐਮਰਜੈਂਸੀ 'ਚ ਜ਼ਖਮੀ ਦੇ ਇਲਾਜ ਦੌਰਾਨ ਪਹੁੰਚੇ ਕੁਝ ਨੌਜਵਾਨਾਂ ਨੇ ਜ਼ਖਮੀ ਅਤੇ ਉਸ ਦੇ ਪਰਿਵਾਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਐਮਰਜੈਂਸੀ 'ਚ ਹੀ ਦੋ ਧਿਰਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ, ਜਿਸ 'ਚ ਉਥੇ ਪਏ ਸਾਮਾਨ ਦੀ ਵੀ ਵਰਤੋਂ ਕੀਤੀ ਗਈ। ਇਸ ਨਾਲ ਖਿੜਕੀਆਂ ਦੇ ਸ਼ੀਸ਼ੇ ਤੇ ਬੈੱਡ ਤੋਂ ਇਲਾਵਾ ਹੋਰ ਸਮਾਨ ਵੀ ਟੁੱਟ ਗਿਆ ਅਤੇ ਹਸਪਤਾਲ ਵਿੱਚ ਮੌਜੂਦ ਡਾਕਟਰ ਅਤੇ ਸਟਾਫ਼ ਪੂਰੀ ਤਰ੍ਹਾਂ ਸਹਿਮ ਗਿਆ। ਜਿਸ ਦੀ ਸੂਚਨਾ ਮਿਲਣ ’ਤੇ ਸਿਟੀ ਪੁਲਿਸ ਦੇ ਪਹੁੰਚਣ ’ਤੇ ਹਮਲਾਵਰ ਫ਼ਰਾਰ ਹੋ ਗਏ। ਸਿਟੀ ਥਾਣਾ ਮੁੱਖੀ ਇੰਸਪੈਕਟਰ ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਲਈ ਪੁਲਿਸ ਅਧਿਕਾਰੀ ਪਟਿਆਲਾ ਚਲੇ ਗਏ ਹਨ। ਜਾਂਚ ਤੋਂ ਬਾਅਦ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਿਵਲ ਹਸਪਤਾਲ ਦੇ ਹਸਪਤਾਲ ਦੇ ਸਟਾਫ਼ ਨੇ ਐਮਰਜੈਂਸੀ ਦੌਰਾਨ ਹਮਲਾ ਕਰਨ ਅਤੇ ਸਮਾਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਸਿਟੀ ਪੁਲਿਸ ਨੂੰ ਸ਼ਿਕਾਇਤ ਦੇ ਕੇ ਸਟਾਫ਼ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਹਸਪਤਾਲ ਸਟਾਫ ਦੇ ਅਨੁਸਾਰ ਇਸ ਤਰ੍ਹਾਂ ਦੀਆ ਘਟਨਾਵਾਂ ਪਹਿਲਾਂ ਹੀ ਵਾਪਰ ਚੁੱਕੀਆਂ ਹਨ। ਇਸ ਲਈ ਉਨ੍ਹਾਂ ਨੇ ਰਾਤ ਸਮੇ ਹਸਪਤਾਲ ਵਿੱਚ ਪੁਲਿਸ ਮੁਲਾਜ਼ਮ ਤੈਨਾਤ ਕਰਨ ਦੀ ਮੰਗ ਕੀਤੀ ਹੈ।


A Patient Admitted To Samana Civil Hospital Was Attacked With Sharp Weapons


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App