ਗੂਜਰੀ ਮਹਲਾ ੧ ॥ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥

24/07/2024 | Public Times Bureau | DARBAR SAHIB

ਗੂਜਰੀ ਮਹਲਾ ੧ ॥ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥

ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥

From The Lotus Of Vishnu s Navel Brahma Was Born He Chanted The Vedas With A Melodious Voice He Could Not Find The Lord s Limits


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App