ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਤੋ ਔਜ਼ਾਰਾਂ ’ਤੇ ਸਬਸਿਡੀ ਲੈਣ ਲਈ 13 ਅਗਸਤ ਤੱਕ ਮੰਗੀਆਂ ਅਰਜ਼ੀਆਂ

25/07/2024 | Public Times Bureau | panjab

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜੇਸ਼ਨ (ਐਸਐਮਏਐਮ) ਯੋਜਨਾ ਤਹਿਤ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀਬੀਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਭੇਜੀ ਜਾਵੇਗੀ।ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ ’ਤੇ 13 ਅਗਸਤ ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀਐਸਆਰ ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀਟੀਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ।ਖੁੱਡੀਆਂ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ 'ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫਪੀਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ।


The Agriculture And Farmers Welfare Department Has Asked For Applications Till August 13 To Get Subsidy On Tools From Farmers


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App