ਕੇਂਦਰੀ ਬਜਟ 'ਚ ਪੰਜਾਬ ਨੂੰ ਜਾਣਬੁੱਝ ਕੇ ਕੀਤਾ ਅਣਦੇਖਿਆ: ਹਰਚੰਦ ਸਿੰਘ ਬਰਸਟ

25/07/2024 | Public Times Bureau | panjab

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਬਜਟ ਵਿਚ ਪੰਜਾਬ ਨੂੰ ਅਣਦੇਖਾ ਕਰਨ ਦੀ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ ਇਹ ਬਜਟ ਕੇਵਲ ਭਾਜਪਾ ਨੇ ਆਪਣੀ ਭਾਈਵਾਲ ਪਾਰਟੀਆਂ ਨੂੰ ਖੁਸ਼ ਕਰਕੇ ਕੇਂਦਰ ਦੀ ਆਪਣੀ ਲੰਗੜੀ ਸਰਕਾਰ ਨੂੰ ਬਚਾਉਣ ਦੇ ਲਈ ਜਾਰੀ ਕੀਤਾ ਹੈ। ਕੇਂਦਰ ਸਰਕਾਰ ਨੇ ਇਸ ਬਜਟ ਵਿਚ ਪੰਜਾਬ ਨਾਲ ਵਿਤਕਰਾ ਕਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਨਾਲ ਜਾਣਬੂਝ ਕੇ ਅਣਦੇਖਾ ਕੀਤਾ ਹੈ, ਜਦਕਿ ਬਿਹਾਰ ਤੇ ਆਂਧਰਾ ਪ੍ਰਦੇਸ਼ ਵਰਗੇ ਰਾਜਾਂ ਨੂੰ ਖੁਸ਼ ਕਰਨ ਲਈ ਵਾਧੂ ਵਿੱਤੀ ਪੈਕੇਜ ਦਿੱਤੇ ਹਨ। ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸਦੇ ਬਾਵਜੂਦ ਮੋਦੀ ਸਰਕਾਰ ਵੱਲੋਂ ਪੰਜਾਬ ਲਈ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਗਿਆ। ਬੀਤੇ ਸਾਲ ਪੰਜਾਬ ਨੂੰ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕਜ ਨਹੀਂ ਦਿੱਤਾ। ਉਨ੍ਹਾਂ ਮੋਦੀ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਬਜਟ ਵਿੱਚ ਕੋਈ ਮਦਦ ਨਾ ਦੇ ਕੇ ਇੱਥੇ ਦੇ ਲੋਕਾਂ ਨਾਲ ਪੱਖਪਾਤੀ ਰਵੱਈਆ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਇੱਕ ਮਹੱਤਵਪੂਰਨ ਖੇਤਰ ਹੈ, ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਤੇ ਕਿਸਾਨਾਂ ਲਈ ਕੋਈ ਵਾਧੂ ਪੈਕੇਜ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਬਜਟ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਦੇਣ ਵਿੱਚ ਵੀ ਅਸਫ਼ਲ ਰਿਹਾ ਹੈ, ਜਿਸ ਨਾਲ ਕਿਸਾਨਾਂ ਵਿਚ ਨਿਰਾਸ਼ਾ ਹੋਰ ਵਧੇਗੀ। ਕੇਂਦਰ ਵੱਲੋਂ ਪੰਜਾਬ ਦੇ ਕਰੀਬ 10,000 ਕਰੋੜ ਰੁਪਏ ਦੇ ਫੰਡਾਂ ਨੂੰ ਪਹਿਲਾਂ ਹੀ ਰੋਕਿਆ ਹੋਇਆ ਹੈ।


Punjab Was Deliberately Ignored In The Union Budget Harchand Singh Burst


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App