ਸਲੋਕੁ ਮ: ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥

26/07/2024 | Public Times Bureau | DARBAR SAHIB

ਸਲੋਕੁ ਮ: ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥


ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ 'ਵਾਹ ਵਾਹ' ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) 'ਵਾਹੁ ਵਾਹੁ' ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ। ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ।੧।

Shalok Third Mehl Waaho Waaho The Lord Himself Causes Us To Praise Him Through The True Word Of The Guru s Shabad


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App