ਗਿਆਨੀ ਇਕਬਾਲ ਸਿੰਘ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਤਨਖਾਹ ਕੀਤੀ ਪੂਰੀ

27/07/2024 | Public Times Bureau | panjab

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ 11 ਦਿਨ ਦੀ ਤਨਖਾਹ ਲਗਾਈ ਸੀ, ਜਿਸ ਨੂੰ ਪੂਰਾ ਕਰ ਲਿਆ ਗਿਆ ਹੈ। ਗਿਆਨੀ ਇਕਬਾਲ ਸਿੰਘ ਨੇ ਤਨਖਾਹ ਪੂਰੀ ਕਰ ਕੇ ਇਸ ਸਬੰਧੀ ਲਿਖਤੀ ਰੂਪ ਸਿੰਘ ਸਕੱਤਰੇਤ ਵਿਖੇ ਪੱਤਰ ਦੇ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੂਚਿਤ ਕਰ ਦਿੱਤਾ ਹੈ। ਗਿਆਨੀ ਇਕਬਾਲ ਸਿੰਘ ਨੂੰ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਨੇ ਤਨਖਾਹ ਲਗਾਈ ਸੀ, ਜਦਕਿ 6 ਦਸੰਬਰ 2022 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਹਿਲਾ ਹੀ ਤਨਖਾਹੀਆ ਕਰਾਰ ਦਿੱਤਾ ਸੀ। ਗਿਆਨੀ ਇਕਬਾਲ ਸਿੰਘ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਤਖਤ ਸ੍ਰੀ ਹਰਮੰਦਰ ਜੀ ਪਟਨਾ ਸਾਹਿਬ ਵਿਖੇ ਰਹਿ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਤੇ ਅਣਦੇਖੀ ਕੀਤੀ ਹੈ।

ਗਿਆਨੀ ਇਕਬਾਲ ਸਿੰਘ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ 11 ਦਿਨ ਹਰ ਰੋਜ ਇਕ ਜਪੁਜੀ ਸਾਹਿਬ ਜੀ ਦੇ ਪਾਠ ਕਰਨ ਅਤੇ 11 ਦਿਨ ਇੱਕ ਘੰਟਾ ਕੀਰਤਨ ਸਰਵਨ ਕਰਨ ਦੀ ਤਨਖਾਹ ਲਗਾਈ ਗਈ। ਇਸ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ 500 ਰੁਪਏ ਦੀ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾ ਕੇ ਖਿਮਾ ਜਾਚਣਾ ਦੀ ਅਰਦਾਸ ਕਰਵਾ ਕੇ ਸਕੱਤਰੇਤ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ ਸੀ। ਜਿਸ ਨੂੰ ਗਿਆਨੀ ਇਕਬਾਲ ਸਿੰਘ ਨੇ ਪੂਰਾ ਕੀਤਾ ਹੈ। ਤਨਖਾਹ ਲਗਾਉਂਣ ਸਮੇਂ ਪੰਜ ਸਿੰਘ ਸਾਹਿਬਾਨ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ 'ਚੋਂ ਭਾਈ ਮੰਗਲ ਸਿੰਘ ਸ਼ਾਮਲ ਸਨ।


Giani Iqbal Singh Completed The Salary Imposed By Panj Singh


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App