ਮੀਤ ਹੇਅਰ ਨੇ ਨਿਤਿਨ ਗਡਕਰੀ ਸਾਹਮਣੇ ਰੱਖੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ

27/07/2024 | Public Times Bureau | panjab

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ।ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ।

ਮੀਤ ਹੇਅਰ ਨੇ ਤੀਜਾ ਮਾਮਲਾ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ। ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈ ਟੀ ਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ। ਇਹ ਕੁੱਲ 10 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਹੋਰ ਸੁਖਾਲੀ ਹੋ ਸਕੇ।


Meet Hare Presented Three Important Burning Issues Of Highways Projects To Nitin Gadkari


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App