ਸ਼ਨਿਚਰਵਾਰ ਦੀ ਸਵੇਰ ਨੂੰ ਬਟਾਲਾ ਪੁਲਿਸ ਨੇ ਇੱਕ ਗੈਂਗਸਟਰ ਦਾ ਪਿੱਛਾ ਕਰਦਿਆਂ ਉਸ ਨੂੰ ਇੱਕ ਮੁਕਾਬਲੇ ਵਿਚ ਕਾਬੂ ਕਰ ਲਿਆ ਹੈ। ਤਿੰਨ ਘੰਟੇ ਦੀ ਜੱਦੋ ਜਹਿਦ ਬਾਅਦ ਬਟਾਲਾ ਦੇ ਨੇੜਲੇ ਪਿੰਡ ਲੌਂਗੋਵਾਲ ਦੇ ਖੇਤਾਂ ਵਿਚ ਹੋਏ ਮੁਕਾਬਲੇ ਵਿਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਆਂ ਚੱਲੀਆਂ । ਇਸ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖਮੀ ਹੋ ਗਿਆ ਤੇ ਪੁਲਿਸ ਨੇ ਉਸਨੂੰ ਆਪਣੀ ਹਿਰਾਸਤ ਵਿਚ ਲੈਂਦੇ ਹੋਏ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ।ਐਸਐਸਪੀ ਬਟਾਲਾ ਨੇ ਮੌਕੇ ਤੇ ਪੱਤਰਕਾਰਾਂ ਨੂੰ ਦੱਸਿਆ ਕਿ ਫੜਿਆ ਗਿਆ ਗੈਂਗਸਟਰ ਮਲਕੀਤ ਸਿੰਘ ਨਾਮ ਦਾ ਵਿਅਕਤੀ ਹੈ ਅਤੇ ਇਸ ਨੇ ਹਰਿਗੋਬਿੰਦਪੁਰ ਸਾਹਿਬ ਦੇ ਇੱਕ ਸੁਨਿਆਰੇ ਤੋ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਸ਼ੁੱਕਰਵਾਰ ਨੂੰ ਸੁਨਿਆਰੇ ਦੇਸਰਾਜ ਦੀ ਦੁਕਾਨ ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਸੀਸੀਟੀਵੀ ਫੁਟੇਜ ਤੋਂ ਉਕਤ ਗੈਂਗਸਟਰ ਦੀ ਪਛਾਣ ਕੀਤੀ ਸੀ ।
ਸ਼ਨੀਚਰਵਾਰ ਦੀ ਸਵੇਰ ਇਤਲਾਹ ਮਿਲੀ ਕਿ ਉਹ ਮਰਸੀਡੀਜ਼ ਗੱਡੀ ਵਿਚ ਘੁੰਮ ਰਿਹਾ ਜਿਸ ਤੇ ਉਸਦਾ ਪਿੱਛਾ ਕਰਦਿਆਂ ਉਸ ਨੂੰ ਲੌਂਗੋਵਾਲ ਦੇ ਨਜ਼ਦੀਕੀ ਪਿੰਡ ਦੇ ਖੇਤਾਂ ਵਿਚ ਘੇਰ ਲਿਆ ਅਤੇ ਪਿੱਛਾ ਕਰਦਿਆਂ ਕਰੀਬ ਤਿੰਨ ਘੰਟੇ ਦੀ ਜੱਦੋਜਹਿਦ ਬਾਅਦ ਝੋਨੇ ਦੇ ਖੇਤਾਂ ਚ ਪੁਲਿਸ ਮੁਕਾਬਲੇ ਦੌਰਾਨ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਐਸਐਸਪੀ ਬਟਾਲਾ ਨੇ ਦੱਸਿਆ ਕਿ ਜ਼ਖਮੀ ਮਲਕੀਤ ਸਿੰਘ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ ਅਤੇ ਉਸ ਤੋਂ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ ਅਤੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
After A Three hour Struggle The Batala Police Arrested The Gangster Seized The Mercedes Vehicle And The Pistol
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)