ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

30/07/2024 | Public Times Bureau | DARBAR SAHIB

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥u

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ!

ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥


Salok Man Ishhaa Daan Karnang Sarbatar Aasaa Poorneh Khanddanang Kal Kaleseh Prabh Simar Naanak Neh Doorneh 1


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App