ਸਵੇਰੇ ਸਵੇਰੇ ਜਗਰਾਓਂ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਬੱਚਿਆਂ ਨਾਲ ਭਰੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਸਕੂਲ ਬੱਸ ਸਨਮਤੀ ਵਿਮਲ ਜੈਨ ਦੀ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿਚ ਪਹਿਲੀ ਕਲਾਸ ਦੇ ਵਿਦਿਆਰਥੀ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ, ਜਦੋਂ ਕਿ ਤਿੰਨ ਵਿਦਿਆਰਥੀ ਗੰਭੀਰ ਰੂਪ ਵਿੱਚ ਜਖਮੀ ਹੋਏ ਹਨ। ਇਹ ਹਾਦਸਾ ਸਾਇੰਸ ਕਾਲਜ ਨੇੜੇ ਅਚਾਨਕ ਬੱਸ ਦਾ ਸੰਤੁਲਨ ਵਿਗੜ ਕਾਰਨ ਹੋਇਆ ਹੈ, ਜੋ ਸੜਕ ਕਿਨਾਰੇ ਲੱਗੇ ਦਰੱਖ਼ਤ ਨਾਲ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ 'ਚੋਂ ਇਕ ਵਿਦਿਆਰਥੀ ਬਾਹਰ ਡਿੱਗ ਪਿਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ 'ਚ ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਰਾਹਗੀਰਾਂ ਦੇ ਵਲੋਂ ਵੱਖ-ਵੱਖ ਵਾਹਨਾਂ ਰਾਹੀਂ ਹਸਪਤਾਲ ਪਹੁੰਚਾਇਆ ਗਿਆ।