ਸਰਕਾਰੀ ਫੰਡਾਂ ਵਿੱਚ ਲੱਖਾਂ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

12/08/2024 | Public Times Bureau | panjab

ਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ ਲੱਖਾਂ ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਇਕ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ 'ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਕਥਿਤ ਆਰੋਪੀ ਕੁਲਵਿੰਦਰ ਸਿੰਘ ਰੰਧਾਵਾ (ਤਤਕਾਲੀ ਬੀਡੀਪੀਓ ਅਮਲੋਹ) ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

Bdpo Accused Of Manipulating Lakhs Of Rupees In Government Funds And A Common Man Arrested By Vigilance


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App