ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਬੇਭਰੋਸਗੀ ਮਤੇ ਰਾਹੀਂ ਨਗਰ ਨਿਗਮ ਦੇ ਮੇਅਰ ਅਹੁਦੇ ਤੋਂ ਹਟਾਈ ਗਈ ਰਮਨ ਗੋਇਲ (Raman Goyal) ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੱਲ ਰਹੇ ਇਸ ਮਾਮਲੇ ਦੀ ਬੁੱਧਵਾਰ ਨੂੰ ਸੁਣਵਾਈ ਹੋਈ, ਜਿਸ ਵਿੱਚ ਹਾਈਕੋਰਟ ਨੇ ਤਤਕਾਲੀ ਮੇਅਰ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਜਨਰਲ ਹਾਊਸ ਵੱਲੋਂ ਪਾਸ ਬੇਭਰੋਸਗੀ ਮਤੇ ਨੂੰ ਸਹੀ ਠਹਿਰਾਉਂਦੇ ਹੋਏ ਉਨ੍ਹਾਂ ਵੱਲੋਂ ਕੀਤੇ ਇਤਰਾਜ਼ ਨੂੰ ਖਾਰਜ ਕਰ ਦਿੱਤਾ।ਇਸ ਤਰ੍ਹਾਂ ਨਗਰ ਨਿਗਮ 'ਚ ਪਿਛਲੇ ਨੌਂ ਮਹੀਨਿਆਂ ਤੋਂ ਮੇਅਰ ਨੂੰ ਲੈ ਕੇ ਚੱਲ ਰਿਹਾ ਬੇਭਰੋਸਗੀ ਦਾ ਮਾਹੌਲ ਵੀ ਖ਼ਤਮ ਹੋ ਗਿਆ ਹੈ। ਹੁਣ ਜਨਰਲ ਹਾਊਸ ਨਵੇਂ ਮੇਅਰ ਦੀ ਚੋਣ ਦੀ ਪ੍ਰਕਿਰਿਆ ਨੂੰ ਲਾਗੂ ਕਰ ਸਕਦਾ ਹੈ। ਇਸ ਤੋਂ ਪਹਿਲਾਂ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਮੇਅਰ ਦਾ ਕਾਰਜਕਾਰੀ ਚਾਰਜ ਸੰਭਾਲ ਰਹੇ ਸਨ। ਹੁਣ ਅਦਾਲਤ ਦੇ ਫੈਸਲੇ ਤੋਂ ਬਾਅਦ ਨਵੇਂ ਮੇਅਰ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਨੇ ਵੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਜਦੋਂ ਤਕ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ, ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਤੇ ਨਵੇਂ ਮੇਅਰ ਦੀ ਚੋਣ ਪ੍ਰਕਿਰਿਆ ਨੂੰ ਲਾਗੂ ਕਰਨ ਤੋਂ ਗੁਰੇਜ਼ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ 15 ਨਵੰਬਰ ਨੂੰ ਬੇਭਰੋਸਗੀ ਮਤੇ ਰਾਹੀਂ ਮੇਅਰ ਦੇ ਅਹੁਦੇ ਤੋਂ ਹਟਾਈ ਗਈ ਰਮਨ ਗੋਇਲ ਨੇ ਇਸ ਫੈਸਲੇ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਤੇ ਇਸ ਪ੍ਰਸਤਾਵ ਨੂੰ ਅਸੰਵਿਧਾਨਕ ਕਰਾਰ ਦਿੰਦੇ ਹੋਏ ਚੁਣੌਤੀ ਦਿੱਤੀ ਸੀ। ਉਨ੍ਹਾਂ ਨੇ ਅਦਾਲਤ 'ਚ ਉਕਤ ਪ੍ਰਸਤਾਵ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਈ ਕੋਰਟ 'ਚ ਪਿਛਲੇ 8 ਮਹੀਨਿਆਂ ਤੋਂ ਇਸ ਸਬੰਧੀ ਚੱਲ ਰਹੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਮੇਅਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦੂਜੀ ਧਿਰ ਨੂੰ ਨੋਟਿਸ ਜਾਰੀ ਕਰ ਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਸੀ। ਹਾਈ ਕੋਰਟ ਵੱਲੋਂ ਕੋਈ ਸਟੇਅ ਆਰਡਰ ਜਾਰੀ ਨਹੀਂ ਕੀਤਾ ਗਿਆ ਪਰ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਹੋਣ ਕਾਰਨ ਨਗਰ ਨਿਗਮ 'ਚ ਨਵੇਂ ਮੇਅਰ ਦੀ ਚੋਣ ਸਬੰਧੀ ਸਾਰੀ ਪ੍ਰਕਿਰਿਆ ਅਗਲੇ ਹੁਕਮਾਂ ਤਕ ਲਾਗੂ ਨਹੀਂ ਕੀਤੀ ਜਾ ਰਹੀ ਸੀ। ਇਸ ਸਬੰਧੀ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਿਗਮ ਅਧਿਕਾਰੀਆਂ ਨੂੰ ਜਾਰੀ ਪੱਤਰ ਰਾਹੀਂ ਮੰਗ ਵੀ ਕੀਤੀ ਗਈ ਸੀ।
Paving The Way For The Election Of The New Mayor Of Bathinda The High Court Rejected The Petition Of Raman Goyal
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)